ਬਠਿੰਡਾ, 22 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਸਾਲ 2026-27 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਸਕੀਮ ਅਧੀਨ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਦੱਸਿਆ ਕਿ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ 3 ਅਗਸਤ 2026 ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਇਨ੍ਹਾ ਅਰਜੀਆਂ ਨੂੰ ਪੋਰਟਲ ਰਾਹੀਂ ਅਪਲਾਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਬਤੌਰ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੈਨ ਗਰੁੱਪ ਨਿਰਧਾਰਤ ਸ਼ਰਤਾਂ ਅਨੁਸਾਰ ਇਸ ਸਕੀਮ ਦਾ ਲਾਭ ਲੈਣ ਲਈ ਅਪਣੀਆਂ ਅਰਜੀਆਂ ਆਨਲਾਈਨ ਦੇ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੁਪਰ ਐਸ. ਐਮ. ਐਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।।