02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਦੀ ਤਾਜਪੋਸ਼ੀ

Ad Position 21
No active advertisement
ਅਜੀਤ ਡੈਸਕ 24-07-2026

ਭੁੱਚੋ ਮੰਡੀ, 23 ਜੁਲਾਈ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਭੁੱਚੋ ਮੰਡੀ ਦੀ ਨਵ-ਨਿਯੁਕਤ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਦੀ ਤਾਜਪੋਸ਼ੀ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ। ਨੀਨਾ ਬਾਂਸਲ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਨਗਰ ਕੌਂਸਲ ਦਫ਼ਤਰ ਤੱਕ ਬੈਂਡ-ਬਾਜਿਆਂ ਤੇ ਢੋਲਾਂ ਦੀ ਧਮਾਲ ਦਰਮਿਆਨ ਜਲੂਸ ਦੀ ਸ਼ਕਲ ਵਿਚ ਲਿਆਂਦਾ ਗਿਆ। ਇਸ ਮੌਕੇ ਰਾਜਨੀਤਿਕ, ਸਮਾਜਿਕ, ਧਾਰਮਿਕ, ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਦੇ ਵੱਡੀ ਗਿਣਤੀ ਵਿਚ ਨੁਮਾਇੰਦੇ ਮੌਜੂਦ ਸਨ। ਤਾਜਪੋਸ਼ੀ ਤੋਂ ਬਾਅਦ ਅਨਾਜ ਮੰਡੀ ਵਿੱਚ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਪ੍ਰਸਿੱਧ ਕਲਾਕਾਰ ਆਰ ਨੇਤ ਵਲੋਂ ਅਖਾੜਾ ਪੇਸ਼ ਕੀਤਾ ਗਿਆ। ਜਿਸ ਦਾ ਲੋਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰਧਾਨ ਨੀਨਾ ਬਾਂਸਲ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਹ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦੀ ਸੂਚੀ ਨਾ ਦੇਣ ’ਤੇ ਪ੍ਰਿੰਸੀਪਲ ਖ਼ਿਲਾਫ਼ ਰੋ... ਅਗਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ’ਤੇ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement