02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਗਿਆਨ ਗੰਗਾ ਪ੍ਰਦਰਸ਼ਨੀ ਸਫਲ ਰਹੀ

Ad Position 21
No active advertisement
ਅਜੀਤ ਡੈਸਕ 24-07-2026

ਲਹਿਰਾ ਮੁਹੱਬਤ, 23 ਜੁਲਾਈ (ਸੁਖਪਾਲ ਸਿੰਘ ਸੁੱਖੀ): ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਗਿਆਨ ਗੰਗਾ ਪ੍ਰਦਰਸ਼ਨੀ ਦਾ ਸਫਲ ਆਯੋਜਨ ਕੀਤਾ ਗਿਆ। ਪ੍ਰਦਰਸ਼ਨੀ ਨੇ ਵਿਦਿਆਰਥੀਆਂ ਨੂੰ ਆਪਣਾ ਗਿਆਨ, ਰਚਨਾਤਮਿਕਤਾ ਅਤੇ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਸ਼ਾਨਦਾਰ ਮੰਚ ਪ੍ਰਦਾਨ ਕੀਤਾ। ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਸਲ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਬੱਚਿਆਂ ਦੀ ਸੋਚਣ, ਸਿਰਜਣ, ਖੋਜ ਕਰਨ ਅਤੇ ਆਪਣੇ ਵਿਚਾਰਾਂ ਨੂੰ ਆਤਮ-ਵਿਸ਼ਵਾਸ ਨਾਲ ਪੇਸ਼ ਕਰਨ ਦੀ ਯੋਗਤਾ ਵਿਚ ਨਜ਼ਰ ਆਉਂਦੀ ਹੈ। ਸਕੂਲ ਪ੍ਰਿੰਸੀਪਲ ਛਾਇਆ ਵਿਨੋਚਾ ਨੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਦੀ ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕਰਦਿਆਂ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ। ਪ੍ਰਦਰਸ਼ਨੀ ਵਿਚ ਵਿਗਿਆਨ, ਸਮਾਜਿਕ ਵਿਗਿਆਨ, ਗਣਿਤ, ਅੰਗਰੇਜ਼ੀ, ਹਿੰਦੀ, ਪੰਜਾਬੀ, ਕਲਾ ਅਤੇ ਕੰਪਿਊਟਰ ਸਾਇੰਸ ਵਿਸ਼ਿਆਂ ਨਾਲ ਸੰਬੰਧਿਤ ਸੋਚ-ਵਿਚਾਰ ਨਾਲ ਤਿਆਰ ਕੀਤੇ ਗਏ। ਕੰਪਿਊਟਰ ਸਾਇੰਸ ਵਿਭਾਗ ’ਚ ਆਰਟੀਫ਼ੀਸ਼ਲ ਇੰਟੈਲੀਜੈਂਸ ਅਤੇ ਰੋਬੋਟਿਕਸ ਆਧਾਰਿਤ ਪ੍ਰੋਜੈਕਟਾਂ ਨੇ ਉੱਭਰ ਰਹੀਆਂ ਤਕਨਾਲੋਜੀਆਂ ਬਾਰੇ ਵਿਦਿਆਰਥੀਆਂ ਦੀ ਸਮਝ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੀ ਵਿਸ਼ੇਸ਼ ਖ਼ਾਸੀਅਤ ਰਹੀ ਕਿ ਵਿਦਿਆਰਥੀਆਂ ਨੇ ਆਪਣੇ ਮਾਡਲਾਂ ਬਾਰੇ ਅਧਿਆਪਕਾਂ, ਮਾਪਿਆਂ ਅਤੇ ਮਹਿਮਾਨਾਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਜਾਣਕਾਰੀ ਦਿੱਤੀ। ਮਾਪਿਆਂ ਨੇ ਉਤਸ਼ਾਹ ਨਾਲ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਆਪਣੇ ਬੱਚਿਆਂ ਦੀ ਮਿਹਨਤ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨੂੰ ਦੇਖ ਕੇ ਮਾਣ ਮਹਿਸੂਸ ਕੀਤਾ। ਵਿਸ਼ੇਸ਼ ਫੀਡਬੈਕ ਕਾਰਨਰ ਵੀ ਸਥਾਪਿਤ ਕੀਤਾ, ਜਿੱਥੇ ਪ੍ਰਦਰਸ਼ਨੀ ਬਾਰੇ ਆਪਣੇ ਵਿਚਾਰ ਅਤੇ ਸ਼ਲਾਘਾ ਲਈ ਪ੍ਰਤੀ ਕਿਰਿਆਵਾਂ ਉਤਸ਼ਾਹ ਨਾਲ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਯਾਦਗਾਰੀ ਬਣਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਨੂੰ ਸਰਕਾਰਾਂ ਦੀਆਂ ਮੁਫ਼ਤ ਬਿਜਲੀ ਦੇਣ ਦੀਆਂ ਸਕੀਮ ਨੇ ਕੀਤਾ ਕੰਗਾਲ-ਬਰਾੜ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦੀ ਸੂਚੀ ਨਾ ਦੇਣ ’ਤੇ ਪ੍ਰਿੰਸੀਪਲ ਖ਼ਿਲਾਫ਼ ਰੋ...
Ad Position 24
No active advertisement