02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਾਵਰਕਾਮ ਨੂੰ ਸਰਕਾਰਾਂ ਦੀਆਂ ਮੁਫ਼ਤ ਬਿਜਲੀ ਦੇਣ ਦੀਆਂ ਸਕੀਮ ਨੇ ਕੀਤਾ ਕੰਗਾਲ-ਬਰਾੜ

Ad Position 21
No active advertisement
ਅਜੀਤ ਡੈਸਕ 24-07-2026

ਲਹਿਰਾ ਮੁਹੱਬਤ, 23 ਜੁਲਾਈ (ਸੁਖਪਾਲ ਸਿੰਘ ਸੁੱਖੀ)-ਵੋਟ ਬਟੋਰ ਕੇ ਸਿਆਸਤ ਕਰਨ ਆਈਆਂ ਸਿਆਸੀ ਪਾਰਟੀਆਂ ਦੀਆਂ ਮੁਫ਼ਤ ਬਿਜਲੀ ਸਹੂਲਤ ਦੇਣ ਦੀਆਂ ਸਕੀਮਾਂ ਨੇ ਪਾਵਰਕਾਮ ਨੂੰ ਕੰਗਾਲ ਕੀਤਾ। ਇਸ ਸਬੰਧੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਦੀ ਜਥੇਬੰਦੀ ਪ੍ਰਧਾਨ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਹੁਣ ਪੀ. ਐਸ. ਪੀ. ਸੀ. ਐਲ. ਮੁਫ਼ਤ ਬਿਜਲੀ ਸਹੂਲਤ ਦੇਣ ਕਰਕੇ ਮੌਜੂਦਾ ਸਰਕਾਰ ਨੇ ਵਿਭਾਗ ਨੂੰ ਡੋਬਣ ਵਿਚ ਕੋਈ ਕਸਰ ਨਹੀਂ ਛੱਡੀ। ਪੰਜਾਬ ਸਰਕਾਰ ਪੀ. ਐਸ. ਪੀ. ਸੀ. ਐਲ. ਨੂੰ ਸਬ-ਸਿਡੀਆਂ ਦਾ ਪੈਸਾ ਨਹੀਂ ਦੇ ਰਹੀ। ਇਸ ਲਈ ਵਿਭਾਗ ਨੂੰ ਆਪਣੇ ਖਰਚੇ ਚਲਾਉਣ ਲਈ ਦਸ ਹਜ਼ਾਰ ਕਰੋੜ ਦਾ ਕਰਜ਼ਾ ਲੈਣਾ ਪੈ ਰਿਹਾ ਹੈ। ਜਦੋਂਕਿ ਕਮਾਊ ਮਹਿਕਮਾ ਸਿਆਸਤ ਦੀ ਭੇਂਟ ਚੜ੍ਹ ਰਿਹਾ ਹੈ। ਇਥੇ ਦੱਸਣਾ ਬਣਦਾ ਹੈ ਕਿ ਜਦੋਂ ਮਹਿਕਮਾ ਹੀ ਨਾ ਰਿਹਾ ਤਾਂ ਮੁਫਤ ਬਿਜਲੀ ਕਿਥੋਂ ਦਿੱਤੀ ਜਾਵੇਗੀ। ਜੇਕਰ ਬਿਜਲੀ ਵਿਭਾਗ ਬਚਾਉਣਾਂ ਹੈ ਤਾਂ ਪੰਜਾਬ ਸਰਕਾਰ ਨੂੰ ਮੁਫ਼ਤ ਦੀਆਂ ਸਹੂਲਤਾਂ ਬੰਦ ਕਰਕੇ ਘੱਟ ਰੇਟ ’ਤੇ ਬਿਜਲੀ ਦੀ ਸਹੂਲਤ ਦੇਣੀ ਚਾਹੀਦੀ ਹੈ। ਉਨ੍ਹਾਂ ਵਿਭਾਗ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਆਪਣੀਆਂ ਮੰਗਾਂ ਮਨਾਉਣ ਦੇ ਨਾਲ-ਨਾਲ ਬਿਜਲੀ ਵਿਭਾਗ ਨੂੰ ਬਚਾਉਣ ਲਈ ਵੀ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਸਮੇਂ ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਪੁਲਿਸ ਨੇ ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਬਖਸ਼ਿਆ ਅਤੇ ਔਰਤਾਂ ’ਤੇ ਵੀ ਡਾਂਗਾਂ ਵਰਾਈਆਂ ਜੋ ਬਹੁਤ ਹੀ ਮੰਦਭਾਗਾ ਕਾਰਾ ਹੈ।

Ad Position 22
No active advertisement
ਪਿਛਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਦੇ ਖੇਡ ਮੈਦਾਨ ’ਚ ਜ਼ੋਨਲ ਸਕੂਲ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਗਿਆਨ ਗੰਗਾ ਪ੍ਰਦਰਸ਼ਨੀ ਸਫਲ ਰਹੀ
Ad Position 24
No active advertisement