02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਸ਼ਾ-ਮੁਕਤ ਨੌਜਵਾਨ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈਣ

Ad Position 21
No active advertisement
ਅਜੀਤ ਡੈਸਕ 24-07-2026

ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀ ਸੰਸਥਾ ‘ਮਾਈ ਭਾਰਤ’ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ‘ਨੈਸ਼ਨਲ ਸਰਵਿਸ ਸਕੀਮ’ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਕ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਨੌਜਵਾਨਾਂ ਦੇ ਹੁਨਰ ਲਈ ਇਕ ਮੰਚ ਦੇਣਾ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ਾ-ਮੁਕਤ, ਜਾਗਰੂਕ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਇਹ ਜਾਣਕਾਰੀ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਮੀਸ਼ਾ ‘ਮਾਈ ਭਾਰਤ’ ਬਠਿੰਡਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਅਤੇ ਸਮੂਹਿਕ, ਦੋਂਵਾਂ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਸੰਗੀਤ ਅਤੇ ਰੈਪ, ਡਾਂਸ, ਨੁੱਕੜ ਨਾਟਕ, ਚਿੱਤਰਕਾਰੀ, ਬਹਿਸ/ਭਾਸ਼ਣ, ਛੋਟੀਆਂ ਫਿਲਮਾਂ/ਰੀਲਜ਼ ਦੇ ਮੁਕਾਬਲੇ, ਨਾਅਰੇ ਲਿਖਣ ਅਤੇ ਸਲੈਮ ਪੋਇਟਰੀ ਵਰਗੀਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ਾਮਲ ਹੋਣਗੀਆਂ, ਜਿਸ ਨਾਲ ਨੌਜਵਾਨ ਆਪਣੀਆਂ ਰੁਚੀਆਂ ਅਤੇ ਹੁਨਰ ਅਨੁਸਾਰ ਹਿੱਸਾ ਲੈ ਸਕਣਗੇ ਅਤੇ ਆਪਣੀ ਵੱਖਰੀ ਪਛਾਣ ਬਣਾ ਸਕਣਗੇ। ਜ਼ਿਲ੍ਹਾ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਦਾ ਮੌਕਾ ਮਿਲੇਗਾ ਅਤੇ ਰਾਜ ਪੱਧਰ ’ਤੇ ਚੁਣੇ ਗਏ ਨੌਜਵਾਨ ਰਾਸ਼ਟਰੀ ਪੱਧਰ ’ਤੇ ਆਪਣੇ ਜ਼ਿਲ੍ਹੇ ਅਤੇ ਰਾਜ ਦੀ ਨੁਮਾਇੰਦਗੀ ਕਰਨਗੇ। ਇਹ ਮੁਕਾਬਲੇ ਨੌਜਵਾਨਾਂ ਲਈ ਆਪਣੀ ਰਚਨਾਤਮਕਤਾ, ਲੀਡਰਸ਼ਿਪ ਦੇ ਗੁਣਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਦਰਸ਼ਿਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨਗੇ। ਜ਼ਿਲ੍ਹਾ ਯੁਵਕ ਅਧਿਕਾਰੀ ‘ਮਾਈ ਭਾਰਤ’ ਬਠਿੰਡਾ ਨੇ 15-29 ਸਾਲ ਦੀ ਉਮਰ ਵਰਗ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ।

Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਏ. ਵਲੋਂ ਡੀ.ਏ.ਵੀ. ਕਾਲਜ ਦਾ ਸਾਬਕਾ ਵਿਦਿਆਰਥੀ ਸਹਿਜ ਧਵਨ ‘ਪੰਜਾਬ ਦਾ ਸਰਬੋਤਮ ਬੱਲੇਬਾਜ਼’ ਵਜੋਂ ਸਨਮਾਨਿਤ ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਦੇ ਖੇਡ ਮੈਦਾਨ ’ਚ ਜ਼ੋਨਲ ਸਕੂਲ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Ad Position 24
No active advertisement