02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੀ.ਸੀ.ਏ. ਵਲੋਂ ਡੀ.ਏ.ਵੀ. ਕਾਲਜ ਦਾ ਸਾਬਕਾ ਵਿਦਿਆਰਥੀ ਸਹਿਜ ਧਵਨ ‘ਪੰਜਾਬ ਦਾ ਸਰਬੋਤਮ ਬੱਲੇਬਾਜ਼’ ਵਜੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-07-2026

ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਤਿਭਾਸ਼ਾਲੀ ਕ੍ਰਿਕਟਰ ਸਹਿਜ ਧਵਨ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵਲੋਂ ਸਾਲ 2026 ਦੇ ‘ਸਰਵੋਤਮ ਬੱਲੇਬਾਜ਼’ ਵਜੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਨਿਊ ਸਟੇਡੀਅਮ, ਮੁੱਲਾਂਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਸਹਿਜ ਧਵਨ ਨੇ ‘ਕਟੋਚ ਸੀਨੀਅਰ ਕ੍ਰਿਕਟ ਟੂਰਨਾਮੈਂਟ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਰਫ਼ 5 ਮੈਚਾਂ ਵਿਚ 600 ਦੌੜਾਂ ਬਣਾਈਆਂ, ਜਿਸ ਦੇ ਆਧਾਰ ’ਤੇ ਉਸ ਨੂੰ ਇਹ ਵੱਕਾਰੀ ਸਨਮਾਨ ਮਿਲਿਆ। ਉਸ ਦੀ ਇਸ ਪ੍ਰਾਪਤੀ ਨਾਲ ਨਾ ਸਿਰਫ਼ ਕਾਲਜ, ਸਗੋਂ ਬਠਿੰਡਾ ਦੇ ਖੇਡ ਜਗਤ ਵਿਚ ਵੀ ਖੁਸ਼ੀ ਦੀ ਲਹਿਰ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਸਟਾਫ਼ ਮੈਂਬਰ ਪ੍ਰੋ. ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਾਲਜ ਦੀ ਖੇਡ ਪਰੰਪਰਾ ਅਤੇ ਵਿਦਿਆਰਥੀ ਦੀ ਮਿਹਨਤ ਦਾ ਨਤੀਜਾ ਹੈ। ਪ੍ਰਿੰਸੀਪਲ ਨੇ ਸਹਿਜ ਧਵਨ ਨੂੰ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਾਲਜ ਦੇ ਕ੍ਰਿਕਟ ਕੋਚ ਰਾਜੀਵ ਕੁਮਾਰ ਮੋਹੰਤੀ ਦੇ ਸਮਰਪਿਤ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਅਜਿਹੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਦਾ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਆਕਲੀਆ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ ਈ.ਟੀ.ਟੀ. ਸ਼ੈਸ਼ਨ 2023-2025 ਦੂਜਾ ਸਾਲ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾ... ਅਗਲੀ ਖ਼ਬਰ ਨਸ਼ਾ-ਮੁਕਤ ਨੌਜਵਾਨ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈਣ
Ad Position 24
No active advertisement