02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨੀਨਾ ਬਾਂਸਲ ਨੇ ਨਗਰ ਕੌਂਸਲ ਭੁੱਚੋ ਦੀ ਪ੍ਰਧਾਨ ਅਤੇ ਰੁਪਿੰਦਰ ਕੌਰ ਨੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 24-07-2026

ਭੁੱਚੋ ਮੰਡੀ, 23 ਜੁਲਾਈ (ਪਰਵਿੰਦਰ ਸਿੰਘ ਜੌੜਾ)- ਨੀਨਾ ਬਾਂਸਲ ਨੇ ਨਗਰ ਕੌਂਸਲ ਭੁੱਚੋ ਦੀ ਪ੍ਰਧਾਨ ਅਤੇ ਰੁਪਿੰਦਰ ਕੌਰ ਨੇ ਮੀਤ ਪ੍ਰਧਾਨ ਦਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੇਅੰਤ ਕੌਰ ਨੇ ਦੋਵਾਂ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਕੁਰਸੀਆਂ ‘ਤੇ ਬਿਠਾਇਆ ਅਤੇ ਹਾਰ ਪਾ ਕੇ ਸਨਮਾਨਤ ਕੀਤਾ। ਵਿਧਾਇਕ ਵਲੋਂ ਦੋਵਾਂ ਅਹੁਦੇਦਾਰਾਂ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਣ ਲਈ ਨਿੱਠ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਵਾਅਦਾ ਕੀਤਾ ਕਿ ਵਿਕਾਸ ਕਾਰਜਾਂ ਲਈ ਭਗਵੰਤ ਮਾਨ ਸਰਕਾਰ ਤੋਂ ਲੋੜੀਂਦੀਆਂ ਗ੍ਰਾਂਟਾਂ ਲਿਆਉਣ ਵਿਚ ਆਪਣੀ ਪੂਰੀ ਵਾਹ ਲਾਉਣਗੇ। ਪ੍ਰਧਾਨਗੀ ਦਾ ਅਹੁਦਾ ਸੰਭਾਲਣ ਉਪਰੰਤ ਨੀਨਾ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਡੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਗਵਾਹ ਹਨ ਜਦੋਂ ਉਨ੍ਹਾਂ ਦੇ ਪਤੀ ਜੋਨੀ ਬਾਂਸਲ ਨਗਰ ਕੌਂਸਲ ਭੁੱਚੋ ਦੇ ਪ੍ਰਧਾਨ ਸਨ, ਤਾਂ ਸ਼ਹਿਰ ਦਾ ਵੱਡੀ ਪੱਧਰ ‘ਤੇ ਵਿਕਾਸ ਕਰਵਾਇਆ ਗਿਆ ਸੀ ਅਤੇ ਲਗਾਤਾਰ 2 ਸਾਲ ਭੁੱਚੋ ਮੰਡੀ ਨੂੰ ਜ਼ਿਲ੍ਹਾ ਬਠਿੰਡਾ ਦਾ ਸੁੰਦਰ ਅਤੇ ਸਾਫ਼ ਸ਼ਹਿਰ ਦਾ ਐਵਾਰਡ ਮਿਲਿਆ ਸੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਵਿਨੋਦ ਬਿੰਟਾ, ਕੌਂਸਲਰ ਪ੍ਰਿੰਸ ਗੋਲਣ, ਕੌਂਸਲਰ ਸੰਤੋਖ ਸਿੰਘ ਜੁਗਨੂੰ ਮੌੜ, ਕੌਂਸਲਰ ਆਤਮਾ ਸਿੰਘ, ‘ਆਪ’ ਦੀ ਸੂਬਾ ਸੰਗਠਨ ਸਕੱਤਰ ਬਲਜਿੰਦਰ ਕੌਰ, ਬਲਾਕ ਪ੍ਰਧਾਨ ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਠੇਕੇਦਾਰ ਵਰਿੰਦਰ ਗਨੂੰ ਅਤੇ ਹੋਰ ਆਗੂ ਮੌਜੂਦ ਸਨ। ਨੀਨਾ ਬਾਂਸਲ ਦੇ ਪਰਿਵਾਰ ਵਲੋਂ ਜਿੱਤ ਦੀ ਖੁਸ਼ੀ ਵਿਚ ਸ਼ਾਮ ਸਮੇਂ ‘ਸੰਗੀਤਕ ਸ਼ਾਮ’ ਮੈਗਾ ਸਮਾਗਮ ਕਰਵਾਇਆ ਗਿਆ, ਵਿਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰ. ਨੇਤ ਨੇ ਆਪਣੀ ਸ਼ਾਨਦਾਰ ਗਾਇਕੀ ਨਾਲ ਇਸ ਸ਼ਾਮ ਨੂੰ ‘ਸੁਹਾਵਨੀ’ ਬਣਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਨੌਜਵਾਨਾਂ ’ਤੇ ਕੀਤੇ ਗਏ ਪੁਲਿਸ ਲਾਠੀਚਾਰਜ ਖ਼ਿਲਾਫ਼ ਬਠਿੰਡਾ ’ਚ ਜਨਤਕ ਜਥੇਬੰਦੀਆਂ ਵਲੋਂ ਭਰਵਾਂ ਰੋਸ ਮੁਜ਼ਾਹਰਾ... ਅਗਲੀ ਖ਼ਬਰ ਆਕਲੀਆ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ ਈ.ਟੀ.ਟੀ. ਸ਼ੈਸ਼ਨ 2023-2025 ਦੂਜਾ ਸਾਲ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾ...
Ad Position 24
No active advertisement