06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

23 ਪੇਟੀਆਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-07-2026
ਸੰਗਤ ਮੰਡੀ, 24 ਜੁਲਾਈ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਜੰਗੀਰਾਣਾ ਵਿਖੇ ਮੁਖਬਰੀ ਮਿਲਣ ’ਤੇ ਘਰ ਵਿਚ ਰੱਖੀਆਂ 23 ਪੇਟੀਆਂ ਦੇਸ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਜੰਗੀਰਾਣਾ ਵਿਖੇ ਇਕ ਵਿਅਕਤੀ ਵਲੋਂ ਘਰ ਵਿਚ ਨਜਾਇਜ਼ ਤੌਰ ’ਤੇ ਸ਼ਰਾਬ ਵੇਚਣ ਦਾ ਧੰਦਾ ਚਲਾਇਆ ਜਾ ਰਿਹਾ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਦੱਸੇ ਗਏ ਟਿਕਾਣੇ ’ਤੇ ਰੇਡ ਕੀਤੀ ਗਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਹਰਿਆਣਾ ਮਾਰਕਾ ਅਤੇ ਪੰਜਾਬ ਮਾਰਕਾ ਦੇਸੀ ਸ਼ਰਾਬ ਦੀਆਂ 23 ਪੇਟੀਆਂ ਕੁਲ 276 ਬੋਤਲਾਂ ਸ਼ਰਾਬ ਬਰਾਮਦ ਹੋਈਆਂ। ਜਿਨ੍ਹਾਂ ਵਿਚ 240 ਬੋਤਲਾਂ ਦੇਸ਼ੀ ਸ਼ਰਾਬ ਜੁਗਨੀ ਪੰਜਾਬ ਅਤੇ 36 ਬੋਤਲਾਂ ਦੇਸ਼ੀ ਸ਼ਰਾਬ ਮਸਤੀ ਮਾਲਟਾ (ਹਰਿਆਣਾ ਮਾਰਕਾ) ਬਰਾਮਦ ਹੋਈਆਂ। ਪੁਲਿਸ ਨੇ ਮੌਕੇ ’ਤੇ ਹੀ ਸ਼ਰਾਬ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ, ਪੁਲਿਸ ਜਾਂਚ ਦੌਰਾਨ ਫੜੇ ਗਏ ਦੋਸ਼ੀ ਦੀ ਪਛਾਣ ਬਲਦੇਵ ਸਿੰਘ ਉਰਫ ਭਿੰਦਾ ਵਾਸੀ ਪਿਓਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਖਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਕਾਂਗਰਸੀ ਆਗੂਆਂ ਨੇ ਦਿੱਤਾ ਸਮਰਥਨ, ਬਰਨਾਲਾ ਲਾਠੀਚਾਰਜ ਦੀ ਕੀਤੀ ਨਿਖੇਧੀ
Ad Position 24
No active advertisement