06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭੁੱਚੋ ਮੰਡੀ ਦੇ ਸਫ਼ਾਈ ਕਰਮਚਾਰੀਆਂ ਨੇ ਬਰਨਾਲਾ ਵਿਚ ਲਾਠੀਚਾਰਜ ਵਿਰੁੱਧ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-07-2026
ਭੁੱਚੋ ਮੰਡੀ, 24 ਜੁਲਾਈ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਦੇ ਸਫ਼ਾਈ ਕਰਮਚਾਰੀ ਯੂਨੀਅਨ ਨੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਰਕਾਰ ਗੱਲਬਾਤ ਰਾਹੀਂ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰੇ। ਆਪਣੀ ਚੱਲ ਰਹੀ ਹੜ੍ਹਤਾਲ ਦੇ 17ਵੇਂ ਦਿਨ, ਯੂਨੀਅਨ ਦੇ ਪ੍ਰਧਾਨ ਪੱਪੂ ਰਾਮ, ਸਕੱਤਰ ਦਿਲਬਾਗ, ਚੇਅਰਮੈਨ ਰਮੇਸ਼ ਪ੍ਰਭੂ, ਸਲਾਹਕਾਰ ਲਕਸ਼ਮਣ ਦਾਸ ਅਤੇ ਸੈਨੀਟੇਸ਼ਨ ਸਾਥੀ ਰਮੇਸ਼ ਸੰਜੂ ਦੀ ਅਗਵਾਈ ਵਿਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਲਟਕਦੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕਲੇਰ ਸਕੂਲ ਵਿਚ ਕਲਾ ਭਾਰਤੀ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24
No active advertisement