06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 25-07-2026
ਤਲਵੰਡੀ ਸਾਬੋ, 24 ਜੁਲਾਈ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਅਕਾਦਮਿਕ ਪ੍ਰੋਗਰਾਮ ਸਫ਼ਲਤਾ ਪੂਰਵਕ ਪੂਰੇ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਨਮਾਨ ਲਈ ਸ਼ਾਨਦਾਰ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾ. ਪੀਯੂਸ਼ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਹਰਮਨਜੋਤ ਸਿੰਘ ਸਿੱਧੂ ਨੇ ਪ੍ਰਬੰਧਕੀ ਕਮੇਟੀ ਦੀ ਪ੍ਰਤੀਨਿਧਤਾ ਕੀਤੀ।ਇਸ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ.ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿੱਦਿਅਕ ਪ੍ਰੋਗਰਾਮ ਦੀ ਸਫ਼ਲਤਾ ਪੂਰਵਕ ਸਮਾਪਤੀ ਹਰ ਵਿਦਿਆਰਥੀ ਦੇ ਜੀਵਨ ਦਾ ਮਹੱਤਵਪੂਰਨ ਪਲ ਹੁੰਦਾ ਹੈ। ਵਿਸ਼ੇਸ਼ ਮਹਿਮਾਨ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਨੇ ਜੀ.ਕੇ.ਯੂ. ਦੀ ਵੱਧ ਰਹੀ ਅੰਤਰਰਾਸ਼ਟਰੀ ਸਾਖ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੀ.ਕੇ.ਯੂ. ਦੇ ਵਿਦਿਆਰਥੀਆਂ ਨੇ ਦੁਨੀਆਂ ਦੇ ਕਈ ਦੇਸ਼ਾਂ ਵਿਚ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਕਰਕੇ ‘ਵਰਸਿਟੀ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਅਰਥਪੂਰਨ ਯੋਗਦਾਨ ਪਾਉਣ, ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿਚ ਹਮੇਸ਼ਾ ਮਨੁੱਖੀ ਸੰਵੇਦਨਾ ਨੂੰ ਕਾਈਮ ਰੱਖਣ ਦੀ ਸਲਾਹ ਦਿੱਤੀ। ਆਪਣੇ ਧੰਨਵਾਦੀ ਭਾਸ਼ਣ ਵਿਚ ਪਰੋ. ਵਾਈਸ ਚਾਂਸਲਰ ਡਾ. ਵਰਮਾ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਅਕਾਦਮਿਕ ਪ੍ਰੋਗਰਾਮਾਂ ਅਤੇ ਪਾਠਕ੍ਰਮ ਦੀ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ। ਡਾਇਰੈਕਟਰ, ਇੰਟਰਨੈਸ਼ਨਲ ਡਿਵੀਜ਼ਨ, ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਸਮਾਰੋਹ ਦੌਰਾਨ ਤਨਜ਼ਾਨੀਆਂ, ਮਲਾਵੀ, ਜ਼ਿੰਬਾਬਵੇ ਅਤੇ ਨੰਮਬੀਬੀਆਂ ਨਾਲ ਸੰਬੰਧਤ 45 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸਮਾਰੋਹ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਸੱਭਿਆਰਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਦੀ ਸਮੁੱਚੀ ਅਗਵਾਈ ਯੂਨੀਵਰਸਿਟੀ ਦੀ ਡਾਇਰੈਕਟਰ, ਯੂਥ ਅਫੇਅਰਜ਼ ਐਂਡ ਕਲਚਰ, ਡਾ. ਕੰਵਲਜੀਤ ਕੌਰ ਨੇ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਡਾ. ਜੀਨੀਅਸ ਵਾਲੀਆ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਮੁਲਾਜ਼ਮਾਂ ਦਾ ਸੰਘਰਸ਼ ਹੋਇਆ ਹੋਰ ਤੇਜ਼, 25 ਅਤੇ 26 ਨੂੰ ਸਮੂਹਿਕ ਛੁੱਟੀ ਉੱਤੇ ਜਾਣ ਦਾ ਕੀਤਾ ਐਲਾਨ ਅਗਲੀ ਖ਼ਬਰ ਭੁੱਚੋ ਮੰਡੀ ਦੇ ਸਫ਼ਾਈ ਕਰਮਚਾਰੀਆਂ ਨੇ ਬਰਨਾਲਾ ਵਿਚ ਲਾਠੀਚਾਰਜ ਵਿਰੁੱਧ ਕੀਤਾ ਪ੍ਰਦਰਸ਼ਨ
Ad Position 24
No active advertisement