11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

1 ਕਿੱਲੋ 540 ਗ੍ਰਾਮ ਗਾਂਜੇ ਸਮੇਤ ਤਿੰਨ ਔਰਤਾਂ ਅਤੇ 1 ਵਿਅਕਤੀ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 25-07-2026
ਬਠਿੰਡਾ, 24 ਜੁਲਾਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 3 ਔਰਤਾਂ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 1 ਕਿੱਲੋ 540 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਤਫਤੀਸ਼ੀ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਖੱਦਰ ਭੰਡਾਰ ਵਾਲੀ ਗਲੀ ਬਠਿੰਡਾ ਪਾਸੋਂ 3 ਔਰਤਾਂ ਅਤੇ 1 ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰ ਲਿਆ ਗਿਆ। ਤਲਾਸ਼ੀ ਦੌਰਾਨ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ 1 ਕਿੱਲੋ 540 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀਆਂ ਦੀ ਪਹਿਚਾਣ ਸੁਸ਼ੀਲ ਦੇਵੀ, ਰਾਣੀ ਦੇਵੀ, ਗੋਰਾ ਕੌਰ ਅਤੇ ਵਿਜੈ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਜ਼ਖਮੀ ਅਗਲੀ ਖ਼ਬਰ ਸਫਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
Ad Position 24