ਬਠਿੰਡਾ, 24 ਜੁਲਾਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 15.26 ਗ੍ਰਾਮ ਹੈਰੋਇਨ ਤੇ 435 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਰਨੈਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਮਲੋਟ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6.26 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਾਜੂ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਸੁਖਪ੍ਰੀਤ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਅਮਰਪੁਰਾ ਬਸਤੀ ਬਠਿੰਡਾ ਤੋਂ ਕੁਲਵੀਰ ਸਿੰਘ ਵਾਸੀ ਬੰਗੀ ਨਗਰ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਦੱਸਿਆ ਕਿ ਥਾਣਾ ਸਦਰ ਪੁਲਿਸ ਨੇ ਕੋਟਸ਼ਮੀਰ ਪਾਸੋਂ ਰਘਵੀਰ ਸਿੰਘ ਵਾਸੀ ਕੋਟਸ਼ਮੀਰ, ਸੁਖਪ੍ਰੀਤ ਸਿੰਘ ਵਾਸੀ ਗਿੱਲਪੱਤੀ ਨੂੰ 6.26 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਚੌਥੇ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਦਿਨੇਸ਼ ਕੁਮਾਰ ਅਨੁਸਾਰ ਥਾਣਾ ਸਦਰ ਪੁਲਿਸ ਨੇ ਕਰਮ ਸਿੰਘ ਵਾਸੀ ਨਰੂਆਣਾ ਅਤੇ ਪਵਨ ਕੁਮਾਰ ਵਾਸੀ ਬੀੜ ਤਲਾਬ ਨੂੰ 375 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ’ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪੰਜਵੇਂ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਰੇਸ਼ਮ ਸਿੰਘ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਮੁਨੀਸ਼ ਕੁਮਾਰ ਵਾਸੀ ਸੁਸ਼ਾਂਤ ਸਿਟੀ ਬਠਿੰਡਾ ਨੂੰ ਮਾਨਸਾ ਰੋਡ ਤੋਂ 160 ਨਸ਼ੀਲੇ ਕੈਪਸੂਲਾਂ (ਪ੍ਰੈਗਾਬਲਿਨ) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।ਇਸੇ ਤਰ੍ਹਾਂ ਪੰਜਵੇਂ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਰੇਸ਼ਮ ਸਿੰਘ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਮੁਨੀਸ਼ ਕੁਮਾਰ ਵਾਸੀ ਸੁਸ਼ਾਂਤ ਸਿਟੀ ਬਠਿੰਡਾ ਨੂੰ ਮਾਨਸਾ ਰੋਡ ਤੋਂ 160 ਨਸ਼ੀਲੇ ਕੈਪਸੂਲਾਂ (ਪ੍ਰੈਗਾਬਲਿਨ) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।