06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗਾਂਜਾ ਅਤੇ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 26-07-2026

ਬਠਿੰਡਾ, 25 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 3 ਕਿੱਲੋ 42 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਅਧਿਕਾਰੀ ਨਿਰਮਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਜਲੇਬੀ ਚੌਕ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3 ਕਿੱਲੋ 42 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਸੁਰਖ਼ਪੀਰ ਰੋਡ, ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਸਿਵਲ ਲਾਇਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 3 ਗ੍ਰਾਮ ਹੈਰੋਇਨ ਬਰਾਮਦ-ਇਸੇ ਤਰ੍ਹਾਂ ਸਹਾਇਕ ਥਾਣੇਦਾਰ ਨਿਰਮਲ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਮਾਲ ਗੋਦਾਮ ਰੋਡ, ਬਠਿੰਡਾ ਪਾਸੋਂ ਤੇਗ ਬਹਾਦਰ ਸਿੰਘ ਨਾਮੀ ਵਿਅਕਤੀ ਵਾਸੀ ਜਨਤਾ ਨਗਰ ਬਠਿੰਡਾ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਦੇ ਕੁਝ ਘਰਾਂ ਵਲੋਂ ਸੜਕ ਵਿਚਕਾਰ ਗੰਦਾ ਪਾਣੀ ਡੋਲ੍ਹਣ ਕਰਕੇ ਸਕੂਲੀ ਬੱਚੇ ਹੋ ਰਹੇ ਨੇ ਪ੍ਰੇਸ਼ਾਨ ਅਗਲੀ ਖ਼ਬਰ ਚੂਰਾ ਪੋਸਤ ਡੋਡੇ ਤਸਕਰੀ ਦੇ ਦੋਸ਼ਾਂ ਹੇਠ ਦੋ ਔਰਤਾਂ ਗ੍ਰਿਫਤਾਰ
Ad Position 24
No active advertisement