06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਾਂਗਰਸ ਨੇ ਕੱਢਿਆ ਜੇਤੂ ਮਾਰਚ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਸੰਘਰਸ਼ ਦੀ ਜਿੱਤ

Ad Position 21
No active advertisement
ਅਜੀਤ ਡੈਸਕ 26-07-2026

ਬਠਿੰਡਾ, 25 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਬਠਿੰਡਾ ਵਿਚ ਕਾਂਗਰਸ ਪਾਰਟੀ ਵਲੋਂ ‘ਜੇਤੂ ਮਾਰਚ’ ਕੱਢਿਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋਇਆ ਮਾਰਚ ਆਰੀਆ ਸਮਾਜ ਚੌਕ ਵਿਚ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ‘ਢੋਲ ਦੀ ਤਾਲ’ ‘ਤੇ ਖ਼ੁਸ਼ੀ ਮਨਾਈ ਅਤੇ ਇਸ ਨੂੰ ਕਾਂਗਰਸ ਅਤੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਮਾਰਚ ਦੌਰਾਨ ਆਗੂਆਂ ਨੇ ਪੇਪਰ ਲੀਕ ਮਾਮਲੇ ਦੌਰਾਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀਆਂ ਨਾਲ ਹਮਦਰਦੀ ਪ੍ਰਗਟਾਈ। ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਮੋਦੀ ਸਰਕਾਰ ਦਾ ਸਿਸਟਮ ਫ਼ੇਲ੍ਹ ਹੋ ਚੁੱਕਿਆ ਹੈ, ਆਖ਼ਰਕਾਰ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਨੇ ਵਿਦਿਆਰਥੀਆਂ ਦੇ ਲਗਾਤਾਰ 32 ਦਿਨ ਚੱਲੇ ਸੰਘਰਸ਼ ਨੂੰ ਸਮਰਥਨ ਦਿੱਤਾ ਅਤੇ ਇਸੇ ਦਬਾਅ ਕਾਰਨ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅਸਤੀਫ਼ੇ ਨਾਲ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਸਿਸਟਮ ਦਰੁਸਤ ਹੋਣ ਵਾਲਾ ਨਹੀਂ, ਇਸ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਅਸਤੀਫ਼ਾ ਬਣਦਾ ਹੈ ਅਤੇ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਨਾ ਲੱਗੇ। ਉਨ੍ਹਾਂ ਨੇ ਪੰਜਾਬ ਵਿਚ ਹੋਏ ‘ਪੇਪਰ ਲੀਕ ਮਾਮਲੇ’ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ ਹੈ। ਮਾਰਚ ਵਿਚ ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਪਵਨ ਮਾਨੀ, ਦਰਸ਼ਨ ਜੀਦਾ, ਬਲਵੰਤ ਰਾਏ ਨਾਥ, ਕਿਰਨਜੀਤ ਗਹਿਰੀ, ਰੁਪਿੰਦਰ ਬਿੰਦਰਾ, ਅਵਤਾਰ ਸਿੰਘ ਗੋਨਿਆਣਾ, ਮਾਧਵ ਰਾਮ ਸ਼ਰਮਾ, ਨੱਥੂ ਰਾਮ, ਪ੍ਰਕਾਸ਼ ਚੰਦ, ਪਰਮਿੰਦਰ ਸ਼ਰਨੀ ਬਠਿੰਡਾ, ਕ੍ਰਿਸ਼ਨ ਸਿੰਘ ਭਾਗੀ ਵਾਂਦਰ, ਸੁਖਵਿੰਦਰ ਸੁੱਖਾ ਤੁੰਗਵਾਲੀ, ਸੁਖਦੀਪ ਸਿੰਘ ਮੌੜ, ਦਰਸ਼ਨ ਸਿੰਘ ਰਾਮਾਂ, ਆਦਿ ਸਮੇਤ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੀ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ 96... ਅਗਲੀ ਖ਼ਬਰ ਬਠਿੰਡਾ ’ਚ ਸਕੂਲੀ ਕੰਧਾਂ ’ਤੇ ਖਾਲਿਸਤਾਨੀ ਨਾਅਰਿਆਂ ਦੀ ਫ਼ਰਜ਼ੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ, ਪੁਲਿਸ ਨੂੰ ਪਈਆਂ ਭਾਜੜ...
Ad Position 24
No active advertisement