07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਹਰਿਆਲੀ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-07-2026

ਨਥਾਣਾ, 25 ਜੁਲਾਈ (ਗੁਰਦਰਸ਼ਨ ਲੁੱਧੜ)-ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਵਲੋਂ ਮਿਸ਼ਨ ਹਰਿਆਲੀ ਅਭਿਆਨ ਤਹਿਤ ਵਾਤਾਵਰਨ ਨੂੰ ਹਰਾ ਭਰਿਆ ਰੱਖਣ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਸਿੱਧੂ ਨੇ ਵਣਮਹਾਂਉਤਸਵ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਲਾ ਦੁਆਲਾ ਰੁੱਖਾਂ ਨਾਲ ਹਰਿਆ ਭਰਿਆ ਬਣਾਉਣ ਦਾ ਸੱਦਾ ਦਿੱਤਾ। ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੂਰੀ ਰੁਚੀ ਵਿਖਾ ਕੇ ਸਕੂਲ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਅਤੇ ਮੁਹੱਲਿਆਂ ਵਿਚ ਹਰਿਆਵਲ ਸਥਾਪਿਤ ਕਰਨ ਲਈ ਵੀ ਬੂਟੇ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਜੋਤੀ ਸ਼ਰਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਆਧਾਰ ਹਨ। ਸ਼ੁੱਧ ਹਵਾ, ਸਾਫ਼-ਸੁਥਰੇ ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾ ਕੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫ਼ਸਲ ਦੀ ਸੁਰੱਖਿਆ ਸਬੰਧੀ ਕਰਵਾਈ ਕਿਸਾਨ ਗੋਸ਼ਟੀ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਹਿਸ਼ੀ ਜਬਰ ਵਿਰੁੱਧ ਖੱਬੇ ਪੱਖੀਆਂ ਨੇ ਪੁਤਲੇ ਸਾੜੇ
Ad Position 24
No active advertisement