02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਮ.ਏ. ਪੰਜਾਬੀ ਦੇ ਨਤੀਜੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-07-2026

ਰਾਮਪੁਰਾ ਫੂਲ, 26 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਐਮ.ਏ. ਪੰਜਾਬੀ ਭਾਗ-ਦੂਜਾ (ਸਮੈਸਟਰ-ਤੀਜਾ) ਸੈਸ਼ਨ 2025-26 ਦੇ ਨਤੀਜੇ ਬੇਹੱਦ ਸ਼ਾਨਦਾਰ ਰਹੇ। ਨਤੀਜਿਆਂ ਅਨੁਸਾਰ ਹਰਮਨਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ (ਪਿੰਡ ਢੱਡੇ) ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਦੀਪ ਕੌਰ ਸਪੁੱਤਰੀ ਚਰਨਜੀਤ ਸਿੰਘ (ਰਾਮਪੁਰਾ ਫੂਲ) ਅਤੇ ਸਰਬਜੀਤ ਕੌਰ ਸਪੁੱਤਰੀ ਲਾਲਜੀਤ ਸਿੰਘ (ਰਾਮਨਗਰ) ਨੇ 82 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਆਸ਼ੂ ਸਪੁੱਤਰੀ ਰਾਜੇਸ਼ ਕੁਮਾਰ (ਰਾਮਪੁਰਾ ਫੂਲ) ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਐਸ. ਐਸ. ਚੱਠਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ, ਐਮ. ਡੀ. ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੇਲ ਸਿੰਘ ਅਤੇ ਹਨ।ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਫਤਿਹ ਗਰੁੱਪ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਪ੍ਰੋਫੈਸਰ ਕੁਮਾਰੀ ਸ਼ੈਲਜਾ, ਪ੍ਰੋਫੈਸਰ ਹਰਜੀਤ ਕੌਰ, ਪ੍ਰੋਫੈਸਰ ਹਰਜੀਤ ਕੌਰ (ਮੰਡੀ ਕਲਾਂ) ਅਤੇ ਪ੍ਰੋਫੈਸਰ ਲਵਪ੍ਰੀਤ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਉਕਤ ਪ੍ਰਾਪਤੀ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਪਿੰਡ ਚੱਠੇਵਾਲਾ ’ਚ ਹੋਈ ਮੀਟਿੰਗ ਅਗਲੀ ਖ਼ਬਰ ਕਿਸਾਨੀ ’ਤੇ ਪੈਣ ਲੱਗਿਆ ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ
Ad Position 24
No active advertisement