03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਤਲਵੰਡੀ ਸਾਬੋ ਵਿਖੇ ਹੋਈ ਭਾਜਪਾ ਆਗੂਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-07-2026

ਤਲਵੰਡੀ ਸਾਬੋ, 26 ਜੁਲਾਈ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਮੰਡਲ ਤਲਵੰਡੀ ਸਾਬੋ ਦੇ ਆਗੂਆਂ ਦੀ ਇਕ ਮੀਟਿੰਗ ਅੱਜ ਭਾਜਪਾ ਦੇ ਜ਼ਿਲ੍ਹਾ (ਦਿਹਾਤੀ) ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਮੰਡਲ ਪ੍ਰਧਾਨ ਦੇਵੀ ਦਿਆਲ ਦੇ ਘਰ ਹੋਈ, ਜਿਸ ’ਚ ਮੰਡਲ ਦੇ ਮੋਹਰੀ ਆਗੂਆਂ ਨੇ ਸ਼ਮੂਲੀਅਤ ਕੀਤੀ।ਪਾਰਟੀ ਆਗੂਆਂ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਿਕ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਕਾਰਗਿਲ ਵਿਜੈ ਦਿਵਸ ਮਨਾਉਦਿਆਂ ਕਾਰਗਿਲ ਜੰਗਾਂ ਦੇ ਸ਼ਹੀਦਾਂ ਨੂੰ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨਾਲ ਸੰਵਾਦ ਤਹਿਤ ਪ੍ਰਸਾਰਿਤ ਕੀਤੇ ਜਾਂਦੇ ਪ੍ਰੋਗਰਾਮ ‘ਮਨ ਕੀ ਬਾਤ’ ਦੇ 136ਵੇਂ ਅਧਿਆਏ ਨੂੰ ਸੁਣਿਆ ਗਿਆ। ਇਸ ਮੌਕੇ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 29 ਜੁਲਾਈ ਨੂੰ ਹਲਕਾ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਪਹੁੰਚਕੇ ਵਰਕਰ ਮਿਲਣੀ ਕਰਨਗੇ ਤੇ ਆਪਣੇ ਦੌਰੇ ਦੌਰਾਨ ਉਹ ਤਖਤ ਸ੍ਰੀ ਦਮਦਮਾ ਸਾਹਿਬ ਵੀ ਨਤਮਸਤਕ ਹੋਣਗੇ। ਸੂਬਾ ਪ੍ਰਧਾਨ ਦੇ ਦੌਰੇ ਨੂੰ ਲੈ ਕੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਸਤਿਗੁਰੂ ਰਵੀਦਾਸ ਜੀ ਦੇ ਆ ਰਹੇ 649ਵੇਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਵੀ ਆਗੂਆਂ ਨਾਲ ਚਰਚਾ ਕੀਤੀ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਤਹਿਤ ਰੁੱਖ ਲਗਾ ਕੇ ਉਨ੍ਹਾਂ ਨੂੰ ਕਾਰਗਿਲ ਸ਼ਹੀਦਾਂ ਦੇ ਨਾਮ ਸਮਰਪਿਤ ਕਰਨ ਲਈ ਪ੍ਰੇਰਿਆ।ਮੰਡਲ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਯਸ਼ਪਾਲ ਡਿੰਪੀ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਸੂਬਾ ਪ੍ਰਧਾਨ ਦਾ ਹਲਕੇ ’ਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜਸਪ੍ਰੀਤ ਸਿੰਘ ਜੱਸਾ ਪ੍ਰਧਾਨ ਯੁਵਾ ਮੋਰਚਾ ਬਠਿੰਡਾ (ਦਿਹਾਤੀ), ਗੁਰਜੀਤ ਸਿੰਘ ਗੋਰਾ ਸੀ.ਆਗੂ, ਰਜਿੰਦਰ ਸਿੰਘ ਮੰਡਲ ਪ੍ਰਧਾਨ ਬੀ.ਸੀ ਮੋਰਚਾ, ਜਸਵਿੰਦਰ ਕੌਰ ਪ੍ਰਧਾਨ ਮਹਿਲਾ ਮੋਰਚਾ, ਅਰੁਣ ਕੁਮਾਰ ਕੋਕੀ ਸਾਬਕਾ ਕੌਂਸਲਰ, ਓਮ ਪ੍ਰਕਾਸ਼ ਮਿੱਠੂ ਚੋਟੀ, ਮਾ.ਪ੍ਰੇਮ ਕੁਮਾਰ ਲਾਲੇਆਣਾ, ਧਰਮਪਾਲ ਕਰਿਆਣਾ ਐਸੋਸੀਏਸ਼ਨ ਆਗੂ, ਪੂਨਮ ਰਾਣੀ, ਤਰਸੇਮ ਕੁਮਾਰ, ਭੁਪਿੰਦਰ ਸਿੰਘ ਮਹਿਮੀ, ਵਿਜੈ ਕੁਮਾਰ ਬਿੰਟਾ ਆਦਿ ਆਗੂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਦਾ ਸੁਨਾਮ ’ਚ ਰੋਸ ਪ੍ਰਦਰਸ਼ਨ 31 ਨੂੰ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨੇ ਸੰਗਠਨ ਅਭਿਆਸ ਸੰਬੰਧੀ ਸੰਗਤ ਬਲਾਕ ਦੇ ਮੰਡਲ ਪ੍ਰਧਾਨਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24
No active advertisement