03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਐੱਨ.ਐੱਚ.-7 ਬਠਿੰਡਾ-ਬਰਨਾਲਾ ਹਾਈਵੇ ਦੀ ਖਸਤਾ ਹਾਲਤ ’ਤੇ ਉੱਠੇ ਸਵਾਲ

Ad Position 21
No active advertisement
ਅਜੀਤ ਡੈਸਕ 27-07-2026

ਬਠਿੰਡਾ, 26 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ-ਬਰਨਾਲਾ ਕੌਮੀ ਰਾਜਮਾਰਗ (ਐਨ.ਐਚ.-7) ਦੀ ਖਸਤਾ ਹਾਲਤ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ ਹੈ। ਹਾਈਵੇ ’ਤੇ ਟੁੱਟੀਆਂ ਗਰਿੱਲਾਂ, ਗਾਇਬ ਲਾਈਟਾਂ, ਟੁੱਟੇ ਅਤੇ ਟੇਢੇ-ਮੇਢੇ ਬਿਜਲੀ ਦੇ ਖੰਭਿਆਂ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ, ਪੰਜਾਬ ਦੇ ਮੁੱਖ ਮੰਤਰੀ, ਡਿਪਟੀ ਕਮਿਸ਼ਨਰ ਬਠਿੰਡਾ, ਡਿਪਟੀ ਕਮਿਸ਼ਨਰ ਬਰਨਾਲਾ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ.) ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਐਨ.ਐਚ.-7 ਦੇ ਦੋਵੇਂ ਪਾਸਿਆਂ ਲੱਗੀਆਂ ਲੋਹੇ ਦੀਆਂ ਗਰਿੱਲਾਂ ਸੈਂਕੜਿਆਂ ਦੀ ਗਿਣਤੀ ਵਿਚ ਗਾਇਬ ਜਾਂ ਟੁੱਟੀਆਂ ਹੋਈਆਂ ਹਨ, ਜਿਸ ਕਾਰਨ ਆਵਾਰਾ ਪਸ਼ੂ ਆਸਾਨੀ ਨਾਲ ਹਾਈਵੇ ’ਤੇ ਆ ਜਾਂਦੇ ਹਨ ਅਤੇ ਇਹ ਹਾਦਸਿਆਂ ਦਾ ਵੱਡਾ ਕਾਰਨ ਬਣ ਰਹੇ ਹਨ। ਖ਼ਾਸ ਕਰਕੇ ਰਾਤ ਦੇ ਸਮੇਂ ਵਾਪਰਨ ਵਾਲੇ ਸੜਕ ਹਾਦਸਿਆਂ ਕਾਰਨ ਇਹ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਸਮਾਜ ਸੇਵੀ ਸੰਜੀਵ ਗੋਇਲ ਨੇ ਕਿਹਾ ਕਿ ਹਾਈਵੇ ’ਤੇ ਲੱਗੀਆਂ ਕਈ ਸਟਰੀਟ ਲਾਈਟਾਂ ਲੰਬੇ ਸਮੇਂ ਤੋਂ ਬੰਦ ਪਈਆਂ ਹਨ, ਕਈ ਲਾਈਟਾਂ ਪੂਰੀ ਤਰ੍ਹਾਂ ਗਾਇਬ ਹਨ ਅਤੇ ਕਈ ਲਾਈਟਾਂ ਆਪਣੇ ਸਹੀ ਰੁਖ ਤੋਂ ਹਟ ਕੇ ਅਸਮਾਨ ਵੱਲ ਰੌਸ਼ਨੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਲਾਈਟਾਂ ਲਟਕ ਰਹੀਆਂ ਹਨ, ਜਦਕਿ ਕਈ ਬਿਜਲੀ ਦੇ ਖੰਭੇ ਟੁੱਟ ਕੇ ਸੜਕ ਕਿਨਾਰੇ ਪਏ ਹਨ ਜਾਂ ਟੇਢੇ ਹੋ ਚੁੱਕੇ ਹਨ, ਜੋ ਖੁਦ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਬਠਿੰਡਾ ਦੀ ਨਹਿਰ ਮਾਰਕੀਟ ਨੇੜੇ ਹਾਈਵੇ ’ਤੇ ਕਈ ਸਾਲਾਂ ਤੋਂ ਲਾਈਟਾਂ ਅਤੇ ਖੰਭੇ ਗਾਇਬ ਹਨ, ਇਸ ਸਬੰਧੀ ਉਸ ਨੇ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਹੈ, ਪਰ ਕਿਸੇ ਨੇ ਵੀ ਸਾਰ ਤੱਕ ਨਹੀਂ ਲਗਈ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਹਾਈਵੇ ਦੀ ਸਾਂਭ-ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਕ ਪਾਸੇ ਲੋਕਾਂ ਤੋਂ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ, ਜਦੋਂਕਿ ਦੂਜੇ ਪਾਸੇ ਸੜਕ ਸੁਰੱਖਿਆ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ਬੇਹੱਦ ਮਾੜੀ ਹੈ। ਗੋਇਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਠਿੰਡਾ-ਬਰਨਾਲਾ ਕੌਮੀ ਰਾਜਮਾਰਗ ’ਤੇ ਟੁੱਟੀਆਂ ਗਰਿੱਲਾ ਖਰਾਬ, ਗਾਇਬ ਸਟਰੀਟ ਲਾਈਟਾਂ ਅਤੇ ਨੁਕਸਾਨੇ ਗਏ ਖੰਭਿਆਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਹਾਈਵੇ ਦੀ ਇਸ ਸਮੱਸਿਆ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਸ਼ੇਰਗੜ੍ਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਬਠਿੰਡਾ ਦੇ ਆਈ.ਟੀ. ਵਿੰਗ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਦਾ ਸੁਨਾਮ ’ਚ ਰੋਸ ਪ੍ਰਦਰਸ਼ਨ 31 ਨੂੰ
Ad Position 24
No active advertisement