03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਗਸੀਰ ਸਿੰਘ ਸ਼ੇਰਗੜ੍ਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਬਠਿੰਡਾ ਦੇ ਆਈ.ਟੀ. ਵਿੰਗ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 27-07-2026

ਬਠਿੰਡਾ, 26 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਾਈਕਮਾਂਡ ਵਲੋਂ ਸਮਾਜ ਸੇਵੀ ਅਤੇ ਨੌਜਵਾਨ ਆਗੂ ਜਗਸੀਰ ਸਿੰਘ ਸ਼ੇਰਗੜ੍ਹ ਨੂੰ ਪਾਰਟੀ ਦੇ ਆਈ.ਟੀ. ਵਿੰਗ ਦਾ ਜ਼ਿਲ੍ਹਾ ਬਠਿੰਡਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਗਸੀਰ ਸਿੰਘ ਸ਼ੇਰਗੜ੍ਹ ਆਪਣੇ ਪਿੰਡ ਦੇ ਯੁਵਕ ਭਲਾਈ ਕਲੱਬ ਅਤੇ ਨਸ਼ਾ ਛੁਡਾਓ ਕਮੇਟੀ ਦੇ ਪ੍ਰਧਾਨ ਵਜੋਂ ਵੀ ਸਮਾਜ ਸੇਵਾ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਉਹ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਨਾਲ ਵੀ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ। ਆਪਣੀ ਨਿਯੁਕਤੀ ’ਤੇ ਜਗਸੀਰ ਸਿੰਘ ਸ਼ੇਰਗੜ੍ਹ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਡਾ. ਪਰਗਟ ਸਿੰਘ ਵਿਰਕ ਅਤੇ ਚਮਕੌਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ 30 ਨੂੰ ਤਲਵੰਡੀ ਅਗਲੀ ਖ਼ਬਰ ਐੱਨ.ਐੱਚ.-7 ਬਠਿੰਡਾ-ਬਰਨਾਲਾ ਹਾਈਵੇ ਦੀ ਖਸਤਾ ਹਾਲਤ ’ਤੇ ਉੱਠੇ ਸਵਾਲ
Ad Position 24
No active advertisement