03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ 30 ਨੂੰ ਤਲਵੰਡੀ

Ad Position 21
No active advertisement
ਅਜੀਤ ਡੈਸਕ 27-07-2026

ਸਾਬੋ ਵਿਖੇ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ
ਤਲਵੰਡੀ ਸਾਬੋ, 26 ਜੁਲਾਈ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ (ਪਾ:10ਵੀਂ) ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਕਰਵਾਏ ਜਾਣਗੇ। ਉਕਤ ਜਾਣਕਾਰੀ ਬੁੱਢਾ ਦਲ ਮੁਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਜਥੇਦਾਰ ਬਾਬਾ ਬਲਬੀਰ ਸਿੰਘ ਅਨੁਸਾਰ 28 ਜੁਲਾਈ ਗੁ: ਬੇਰ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 30 ਜੁਲਾਈ ਨੂੰ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਤੇ ਕਥਾਵਾਚਕ ਭਾਈ ਸੁਖਜੀਤ ਸਿੰਘ ਕਨੱ੍ਹਈਆ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਂਣੀਆਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ ਤੇ ਨਿਹੰਗ ਸਿੰਘ ਫੌਜਾਂ ਦੇ ਲਾਇਸੈਂਸ ਵੀ ਬਣਾਏ ਜਾਣਗੇ।ਉੱਧਰ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਅਤੇ ਬਾਬਾ ਜੱਸਾ ਸਿੰਘ ਨੇ ਕਿਹਾ ਕਿ 30 ਜੁਲਾਈ ਨੂੰ ਨੀਲਾਂਬਰੀ ਨਿਸ਼ਾਨ ਸਾਹਿਬਾਨ ਦੀ ਤਾਬਿਆ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਜਾਵੇਗਾ। ਗੁ: ਬੇਰ ਸਾਹਿਬ ਦੇ ਸੇਵਾਦਾਰ ਬਾਬਾ ਦਲੇਰ ਸਿੰਘ ਅਨੁਸਾਰ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਬਾਬਾ ਮੇਜਰ ਸਿੰਘ ਮੁਖਤਿਆਰ ਏ ਆਮ ਨੇ ਸੰਗਤਾਂ ਨੂੰ ਬਰਸੀ ਸਮਾਗਮਾਂ ’ਚ ਪੁੱਜਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਹੋਈ ਦੋ ਔਰਤਾਂ ਦੀ ਮੌਤ ਦਾ ਮਾਮਲਾ ਭਖਿਆ ਅਗਲੀ ਖ਼ਬਰ ਜਗਸੀਰ ਸਿੰਘ ਸ਼ੇਰਗੜ੍ਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜ਼ਿਲ੍ਹਾ ਬਠਿੰਡਾ ਦੇ ਆਈ.ਟੀ. ਵਿੰਗ ਕੋਆਰਡੀਨੇਟਰ ਨਿਯੁਕਤ
Ad Position 24
No active advertisement