02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-07-2026

ਤਲਵੰਡੀ ਸਾਬੋ, 27 ਜੁਲਾਈ (ਰਣਜੀਤ ਸਿੰਘ ਰਾਜੂ)- ਬੀਤੀ ਦੇਰ ਸ਼ਾਮ ਤਲਵੰਡੀ ਸਾਬੋ ਮੌੜ ਰੋਡ ਉੱਪਰ ਨਵੇਂ ਪਿੰਡ ਢਾਣੀਆਂ ਕੋਲ ਇਕ ਕਾਰ ਅਤੇ ਮੋਟਰ-ਸਾਈਕਲ ਵਿਚਕਾਰ ਹੋਈ ਟੱਕਰ ‘ਚ ਮੋਟਰ-ਸਾਈਕਲ ਚਾਲਕ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਅਤੇ ਬੱਚਾ ਗੰਭੀਰ ਜ਼ਖ਼ਮੀ ਹੋ ਗਏ। ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਸਿਵਲ ਹਸਪਤਾਲ ਤਲਵੰਡੀ ਸਾਬੋ ‘ਚ ਗੱਲਬਾਤ ਦੌਰਾਨ ਸੁਖਪ੍ਰੀਤ ਸਿੰਘ ਨਾਮ ਦੇ ਇਕ ਚਸ਼ਮਦੀਦ ਨੇ ਦੱਸਿਆ ਕਿ ਗੁਰਮੇਲ ਸਿੰਘ ਵਾਸੀ ਨਵਾਂ ਪਿੰਡ ਢਾਣੀਆਂ ਆਪਣੇ ਮੋਟਰ-ਸਾਈਕਲ ‘ਤੇ ਆਪਣੀ ਪਤਨੀ ਛਿੰਦੋ ਕੌਰ ਅਤੇ ਆਪਣੇ ਡੇਢ ਸਾਲ ਦੇ ਬੱਚੇ ਸਮੇਤ ਸ਼ੇਖਪੁਰਾ ਪਿੰਡ ਤੋਂ ਦਵਾਈ ਲੈ ਕੇ ਆਪਣੇ ਘਰ ਵੱਲ ਵਾਪਸ ਆ ਰਿਹਾ ਸੀ ਅਤੇ ਜਦੋਂ ਘਰ ਨੇੜੇ ਆ ਕੇ ਸੜਕ ਤੋਂ ਆਪਣੇ ਘਰ ਵੱਲ ਨੂੰ ਮੁੜਨ ਲੱਗੇ ਤਾਂ ਤਲਵੰਡੀ ਸਾਬੋ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰ-ਸਾਈਕਲ ਵਿਚ ਜ਼ਬਰ ਦਸਤ ਟੱਕਰ ਮਾਰ ਦਿੱਤੀ। ਚਸ਼ਮਦੀਦ ਮੁਤਾਬਿਕ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਮੋਟਰ-ਸਾਈਕਲ ਚਾਲਕ ਨੂੰ ਕਾਫੀ ਦੂਰ ਘੜੀਸਦੀ ਹੋਈ ਲੈ ਗਈ ਜਿਸ ਕਾਰਨ ਗੁਰਮੇਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਛਿੰਦੋ ਕੌਰ ਅਤੇ ਉਸ ਦਾ ਛੋਟਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ ਜਿਥੋਂ ਮੁੱਢਲੇ ਇਲਾਜ ਉਪਰੰਤ ਉਨ੍ਹਾਂ ਨੂੰ ਅਗਲੇਰੇ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਵਾਪਰਨ ਉਪਰੰਤ ਕਾਰ ਚਾਲਕ ਉਥੋਂ ਭੱਜਣ ‘ਚ ਸਫਲ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਥਾਣਾ ਤਲਵੰਡੀ ਸਾਬੋ ਮੁਖੀ ਅਮਰੀਕ ਸਿੰਘ ਮੁਤਾਬਿਕ ਘਟਨਾ ਦੀ ਜਾਂਚ ਆਰੰਭ ਦਿੱਤੀ ਗਈ ਹੈ ਅਤੇ ਜਲਦੀ ਕਾਰ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ, ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਅੱਜ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਦਾ ਐਲਾਨ
Ad Position 24
No active advertisement