02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਾਲ ਮੰਤਰੀ ਨਾਲ ਗੱਲਬਾਤ ਸਿਰੇ ਚੜ੍ਹੀ, ਕਲੈਰੀਕਲ ਕਾਮਿਆਂ ਦੀ ਹੜਤਾਲ 20 ਅਗਸਤ ਤੱਕ ਮੁਲਤਵੀ

Ad Position 21
No active advertisement
ਅਜੀਤ ਡੈਸਕ 28-07-2026

ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਡੀ.ਸੀ. ਦਫ਼ਤਰ ਬਠਿੰਡਾ, ਐੱਸ.ਡੀ.ਐੱਮ. ਦਫ਼ਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਕਲੈਰੀਕਲ ਕਾਮਿਆਂ ਵਲੋਂ ਚੱਲ ਰਹੀ ਮੁਕੰਮਲ ਹੜ੍ਹਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਸਰੀ ਤਰਫ਼ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਸਾਰੀਆਂ ਤਹਿਸੀਲਾਂ ਵਿਚ ਰਜਿਸਟ੍ਰੇਸ਼ਨ ਦਾ ਕੰਮ ਨਹੀਂ ਹੋਇਆ, ਜਿਸ ਕਾਰਨ ਜਿੱਥੇ ਸਰਕਾਰ ਦਾ ਰੈਵਨਿਊ ਪ੍ਰਭਾਵਿਤ ਹੋਇਆ ਹੈ, ਉੱਥੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਚੰਡੀਗੜ੍ਹ ਵਿਚ ਮਾਲ ਮੰਤਰੀ ਪੰਜਾਬ ਅਤੇ ਐਫ਼.ਸੀ.ਆਰ ਨਾਲ ਯੂਨੀਅਨ ਦੇ ਸੂਬਾਈ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜੋ ਸਕਾਰਾਤਮਿਕ ਰਹੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਨੂੰ ਭਰੋਸਾ ਦਿੱਤਾ ਗਿਆ ਕਿ 5 ਦਿਨ੍ਹਾਂ ਦੇ ਅੰਦਰ ਅੰਦਰ ਸਮੂਹ ਡੀ.ਸੀ. ਸਾਹਿਬਾਨਾਂ ਨੂੰ ਇਕ ਪੱਤਰ ਜਾਰੀ ਕੀਤਾ ਜਾਵੇਗਾ, ਜਿਸ ਵਿਚ ਉਨ੍ਹਾਂ ਨੂੰ ਸੌਰਭ ਸ਼ਰਮਾ ਕੇਸ ਅਤੇ 5-1-26 ਨੂੰ ਜਾਰੀ ਹੋਏ ਵਿਤ ਵਿਭਾਗ ਵਲੋਂ ਪੱਤਰ ਨੂੰ ਵਾਚਦੇ ਹੋਏ ਸਪੀਕਿੰਗ ਆਰਡਰ ਜਾਰੀ ਕੀਤੇ ਜਾਣ ਅਤੇ ਬਣਦੇ ਪੇਸ਼ ਸਕੇਲ ਮੁਲਾਜ਼ਮਾਂ ਨੂੰ ਦਿੱਤੇ ਜਾਣ। ਬਦਲੀਆਂ ਕਰਵਾਉਣ ਦੇ ਇੱਛੁਕ ਮੁਲਾਜ਼ਮਾਂ ਨੂੰ ਐਨਓਸੀ ਜਾਰੀ ਕਰਨ ਲਈ ਵੀ ਜਲਦ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ। ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਭਰੋਸਾ ਦਿੱਤੇ ਜਾਣ ਤੋਂ ਬਾਅਦ ਯੂਨੀਅਨ ਨੇ ਆਪਣੀ ਮੁਕੰਮਲ ਹੜਤਾਲ 20 ਅਗਸਤ ਤੱਕ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਧੰਦੇ ਨਾਲ ਜੁੜੀ ਔਰਤ ਦੇ ਗੈਰ-ਕਾਨੂੰਨੀ ਤੌਰ ’ਤੇ ਉਸਾਰੇ ਘਰ ’ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਵਕੀਲਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ, ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਅੱਜ
Ad Position 24
No active advertisement