02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ੇ ਦੇ ਧੰਦੇ ਨਾਲ ਜੁੜੀ ਔਰਤ ਦੇ ਗੈਰ-ਕਾਨੂੰਨੀ ਤੌਰ ’ਤੇ ਉਸਾਰੇ ਘਰ ’ਤੇ ਚੱਲਿਆ ਬੁਲਡੋਜ਼ਰ

Ad Position 21
No active advertisement
ਅਜੀਤ ਡੈਸਕ 28-07-2026

ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਥਿਤ ਤੌਰ ’ਤੇ ਨਸ਼ੇ ਦੇ ਧੰਦੇ ਨਾਲ ਜੁੜੀ ਇਕ ਔਰਤ ਦੇ ਸਰਕਾਰੀ ਜਗ੍ਹਾ ਵਿਚ ਗੈਰ-ਕਾਨੂੰਨੀ ਤੌਰ ’ਤੇ ਉਸਾਰੇ ਗਏ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਦੇ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ।ਇਸ ਮੁਹਿੰਮ ਦੀ ਅਗਵਾਈ ਕਰ ਰਹੇ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਧੋਬੀਆਣਾ ਬਸਤੀ ਦੇ ਪ੍ਰੀਤ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਉਰਫ਼ ਬੀਰਾ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦੇ ਧੰਦੇ ਨਾਲ ਜੁੜੀ ਹੋਈ ਹੈ, ਜਿਸ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ 10 ਮੁਕੱਦਮੇ ਦਰਜ ਹਨ ਤੇ ਇਸ ਔਰਤ ਵਲੋਂ ਇੱਥੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਪੁੱਡਾ ਦੀ ਜਗ੍ਹਾ ’ਤੇ ਨਜਾਇਜ਼ ਕਬਜ਼ਾ ਕਰਕੇ ਘਰ ਦੀ ਉਸਾਰੀ ਕੀਤੀ ਗਈ ਸੀ, ਜਿਸ ਨੂੰ ਜਗ੍ਹਾ ਛੱਡਣ ਲਈ ਪੁੱਡਾ ਵਲੋਂ ਕਈ ਵਾਰ ਨੋਟਿਸ ਭੇਜੇ ਗਏ ਪਰ ਉਸ ਨੇ ਜਗ੍ਹਾ ਖ਼ਾਲੀ ਨਹੀਂ ਕੀਤੀ ਤੇ ਅੱਜ ਆਖ਼ਰ ਸਮਰੱਥ ਅਥਾਰਟੀ ਦੇ ਹੁਕਮ ਤਹਿਤ ਇਸ ਔਰਤ ਦੀ ਨਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹ ਕੇ ਪੁੱਡਾ ਦੀ ਜਗ੍ਹਾ ਖ਼ਾਲੀ ਕਰਵਾ ਲਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਦੀ ਸੀਵਰੇਜ ਮੋਟਰ ਚੋਰੀ, 60 ਮੀਟਰ ਤਾਰ ਵੀ ਲੈ ਗਏ ਚੋਰ ਅਗਲੀ ਖ਼ਬਰ ਮਾਲ ਮੰਤਰੀ ਨਾਲ ਗੱਲਬਾਤ ਸਿਰੇ ਚੜ੍ਹੀ, ਕਲੈਰੀਕਲ ਕਾਮਿਆਂ ਦੀ ਹੜਤਾਲ 20 ਅਗਸਤ ਤੱਕ ਮੁਲਤਵੀ
Ad Position 24
No active advertisement