ਗੋਨਿਆਣਾ, 27 ਜੁਲਾਈ (ਲਛਮਣ ਦਾਸ ਗਰਗ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 8 ਜੁਲਾਈ ਤੋਂ ਅਣਮਿੱਥੇ ਲਈ ਕੀਤੀ ਗਈ ਹੜ੍ਹਤਾਲ ਪਿਛਲੇ ਦਿਨੀਂ ਬਰਨਾਲਾ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ 30 ਜੁਲਾਈ ਦੀ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਨੂੰ ਮੱਦੇਨਜ਼ਰ ਰੱਖਦਿਆਂ ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਗੋਨਿਆਣਾ ਸ਼ਹਿਰ ਦੇ ਸਮੂਹ ਭਾਈਚਾਰੇ ਤੋਂ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ ਗਈ ਹੈ। ਸਫ਼ਾਈ ਸੇਵਕ ਯੂਨੀਅਨ ਦੇ ਬੁਲਾਰੇ ਨੇ ਕਿਹਾ ਕਿ ਕੁਝ ਦਿਨ ਪਹਿਲਾ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਪੰਜਾਬ ਪੁਲਿਸ ਵਲੋਂ ਬਹੁਤ ਹੀ ਜ਼ਿਆਦਾ ਤਸ਼ੱਦਦ ਕੀਤਾ ਗਿਆ ਸੀ, ਜਿਸ ਵਿਚ 12 ਸਫ਼ਾਈ ਸੇਵਕ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਸਨ ਨੂੰ ਪੁਲਿਸ ਵਲੋਂ ਬੁਹਤ ਹੀ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ ਦੇ ਰੋਸ ਵਜੋਂ 30 ਜੁਲਾਈ ਦਿਨ ਵੀਰਵਾਰ ਨੂੰ ਸਮੂਹ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 30 ਜੁਲਾਈ ਦੀ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਦੀ ਮੰਗ
ਅਜੀਤ ਡੈਸਕ
28-07-2026