ਮਹਿਰਾਜ, 27 ਜੁਲਾਈ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮਹਿਰਾਜ ਤੋਂ ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਜੋਧਾ ਮਹਿਰਾਜ, ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਗੁਰਦੀਪ ਸਿੰਘ ਢੂਲਾਵਾਲਾ, ਸੁਖਪਾਲ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਨਵਦੀਪ ਸਿੰਘ ਨੀਟਾ ਅਤੇ ਹਰਮਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਉਕਤ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਲੋਕ-ਭਲਾਈ ਲਈ ਇਕ ਸ਼ਲਾਘਾਯੋਗ ਪਹਿਲ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਸ਼ਰਧਾਲੂ ਵੀ ਹਾਜ਼ਰ ਸਨ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਗਰ ਮਹਿਰਾਜ ਤੋਂ ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ
ਅਜੀਤ ਡੈਸਕ
28-07-2026