03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੱਲ੍ਹੋ ਦੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ’ਚ ਹੰਡਿਆਇਆ ਦੀ ਟੀਮ ਰਹੀ ਜੇਤੂ

Ad Position 21
No active advertisement
ਅਜੀਤ ਡੈਸਕ 29-07-2026

ਗੁਰੂ ਰਵਿਦਾਸ ਕਮੇਟੀ ਬੱਲ੍ਹੋ ਨੇ ਪਹਿਲੇ ਸਥਾਨ ਵਾਲੀ ਟੀਮ ਨੂੰ 17 ਹਜ਼ਾਰ ਰੁਪਏ ਦਾ ਦਿੱਤਾ ਨਕਦ ਇਨਾਮ
ਚਾਉਕੇ, 28 ਜੁਲਾਈ (ਮਨਜੀਤ ਸਿੰਘ ਘੜੈਲੀ)-ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਬੱਲ੍ਹੋ ਵਿਖੇ ਗੁਰੂ ਰਵਿਦਾਸ ਕਮੇਟੀ ਵਲੋਂ ਦੋ ਰੋਜ਼ਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਸਥਾਨਕ ਖੇਡ ਮੈਦਾਨ ਚ ਕੀਤਾ ਗਿਆ। ਟੂਰਨਾਮੈਂਟ ਦੇ ਪਹਿਲੇ ਦਿਨ ਉਦਘਾਟਨ ਪਿੰਡ ਦੀ ਸਰਪੰਚ ਅਮਰਜੀਤ ਕੌਰ ਵਲੋਂ ਕੀਤਾ ਗਿਆ, ਜਦਕਿ ਇਨਾਮਾਂ ਦੀ ਵੰਡ ‘ਤਰਨਜੋਤ ਵੈਲਫ਼ੇਅਰ ਸੁਸਾਇਟੀ’ ਦੇ ਪ੍ਰਧਾਨ ਅਵਤਾਰ ਸਿੰਘ ਟੌਫ਼ੀ ਵਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਟੌਫੀ ਨੇ ਹਰ ਸਾਲ ਟੂਰਨਾਮੈਂਟ ਦਾ ਪਹਿਲਾ ਇਨਾਮ ਆਪਣੀ ਸੰਸਥਾ ਵਲੋਂ ਦੇਣ ਦਾ ਵੱਡਾ ਐਲਾਨ ਕੀਤਾ। ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਰਾਜਭਿੰਦਰ ਸਿੰਘ ਨੇ ਦੱਸਿਆ ਕਿ ਇਸ ਖੇਡ ਮੁਕਾਬਲੇ ਚ ਕੁੱਲ 32 ਟੀਮਾਂ ਨੇ ਭਾਗ ਲਿਆ। ਫ਼ਸਵੇਂ ਅਤੇ ਰੋਮਾਂਚਕ ਮੁਕਾਬਲਿਆਂ ਤੋਂ ਬਾਅਦ ਹੰਡਿਆਇਆ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ, ਜਦਕਿ ਕਲਿਆਣ ਸੁੱਖਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਉਨ੍ਹਾਂ ਦੱਸਿਆ ਕਿ ਕਾਂਸੀ (ਕਲਿਆਣ) ਨੂੰ ’ਬੈਸਟ ਬਾਲਰ’ ਅਤੇ ਆਸ਼ੂ (ਬੱਲ੍ਹੋ) ਨੂੰ ’ਬੈਸਟ ਬੈਟਸਮੈਨ’ ਚੁਣਿਆ ਗਿਆ, ਜਦਕਿ ਪੂਰੇ ਟੂਰਨਾਮੈਂਟ ਚ ਸ਼ਾਨਦਾਰ ਖੇਡ ਦਿਖਾਉਣ ਵਾਲੇ ਖਿਡਾਰੀ ਕਾਰਤਿਕ ਨੂੰ ’ਮੈਨ ਆਫ਼ ਦੀ ਸੀਰੀਜ਼’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਕਮੇਟੀ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲੀ ਹੰਡਿਆਇਆ ਦੀ ਟੀਮ ਨੂੰ 17,000 ਰੁਪਏ ਨਕਦ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਕਲਿਆਣ ਸੁੱਖਾ ਦੀ ਟੀਮ ਨੂੰ 11,000 ਰੁਪਏ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੌਕੇ ਖੇਡਾਂ ਨੂੰ ਸਫ਼ਲ ਬਣਾਉਣ ਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ’ਚ ਐਨ.ਆਰ.ਆਈ. ਗੁਰਸੇਵਕ ਸਿੰਘ, ਤੇਜਾ ਸਿੰਘ, ਬੂਟਾ ਸਿੰਘ, ਕੁਲਵਿੰਦਰ ਸਿੰਘ, ਕੇਵਲ ਸਿੰਘ, ਸੁਖਜਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ, ਰੇਸ਼ਮ ਸਿੰਘ ਪੰਚ, ਹਰਬੰਸ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਅਤੇ ਕਿੰਨੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਟੂਰਨਾਮੈਂਟ ਦੇ ਅੰਤ ਚ ਕਮੇਟੀ ਆਗੂਆਂ ਨੇ ਆਏ ਹੋਏ ਸਾਰੇ ਮਹਿਮਾਨਾਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ

Ad Position 22
No active advertisement
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ 1 ਕਾਬੂ
Ad Position 24
No active advertisement