03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 29-07-2026

* ਸ਼ਹਿਰ ‘ਚ ਗੰਦਗੀ ਦੇ ਥਾਂ-ਥਾਂ ਲੱਗੇ ਢੇਰ, ਬਦਬੂ ਕਾਰਨ ਲੋਕ ਪ੍ਰੇਸ਼ਾਨ * ਮੰਗਾਂ ਨਾ ਮੰਨਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਬਠਿੰਡਾ, 28 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਨਗਰ ਨਿਗਮ ਸਫ਼ਾਈ ਕਰਮਚਾਰੀ ਅਤੇ ਸੀਵਰੇਜ ਵਰਕਰ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਅਤੇ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ ਨੂੰ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ। ਹੜਤਾਲ ਕਾਰਨ ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਲੋਕ ਹੁਣ ਆਪਣੇ ਘਰਾਂ ਦੇ ਕੂੜੇ ਕਰਕਟ ਨੂੰ ਸੜਕਾਂ ਉਪਰ ਸੁੱਟਣ ਲਈ ਮਜਬੂਰ ਹੋ ਗਏ ਹਨ। ਮੀਹ ਪੈਣ ਕਾਰਨ ਕੂੜੇ ਵਿਚ ਪਾਣੀ ਭਰਨ ਨਾਲ ਹਲਾਤ ਇੰਨੇ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ, ਕਿ ਸ਼ਹਿਰ ਦੇ ਬਾਜ਼ਾਰਾਂ, ਗਲੀਆਂ ਅਤੇ ਮੁਹੱਲੇ ਵਿਚ ਬਦਬੂ ਫੈਲਣ ਲੱਗੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਲੋਕ ਆਪਣੇ ਮੂੰਹ ਨੂੰ ਢੱਕ ਕੇ ਲੰਘਣ ਲਈ ਮਜਬੂਰ ਹੋ ਰਹੇ ਹਨ, ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਮੰਡਰਾ ਰਿਹਾ ਹੈ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰੀ ਮਾਲੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਇਆ ਧਰਨਾ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਿਗਮ ਅਧੀਨ ਚੱਲ ਰਹੇ ਟਿੱਪਰ ਚਾਲਕਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ। ਉੱਧਰ ਸ਼ਹਿਰ ਵਿਚ ਫੈਲ ਰਹੀ ਗੰਦਗੀ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਫੈਲ ਰਹੀ ਗੰਦਗੀ ਕਾਰਨ ਹਾਲ-ਬੇਹਾਲ ਹੋ ਰਹੇ ਹਨ। ਜਿਸ ਕਾਰਨ ਹੜਤਾਲ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਮਸਲਾ ਹੱਲ ਕਰਕੇ ਉਨ੍ਹਾਂ ਦੀ ਹੜਤਾਲ ਨੂੰ ਖ਼ਤਮ ਕਰਵਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਸ਼ਰਧਾ ਨਾਲ ਮਨਾਇਆ
Ad Position 24
No active advertisement