03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਿਸ਼ਨ ਹਰਿਆਲੀ 2026 ਤਹਿਤ ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ 1400 ਪੌਦੇ ਲਗਾਏ

Ad Position 21
No active advertisement
ਅਜੀਤ ਡੈਸਕ 29-07-2026

ਭਗਤਾ ਭਾਈਕਾ, 28 ਜੁਲਾਈ (ਸੁਖਪਾਲ ਸਿੰਘ ਸੋਨੀ)-ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਆਪਣਾਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਕੀਤੇਜਾਂਦੇ ਉਪਰਾਲਿਆਂ ਤਹਿਤ ਮਿਸ਼ਨ ਹਰਿਆਲੀ 2026 ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਦੱਸਿਆ ਕਿ ਫਾਊਂਡੇਸ਼ਨ ਪਿਛਲੇ ਕਈ ਸਾਲਾਂ ਤੋਂ ਡਾਕਟਰ ਜਗਜੀਤ ਸਿੰਘ ਧੂਰੀ ਦੀਅਗਵਾਈ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਇਹ ਕਾਰਜਵੱਡੇ ਪੱਧਰ ਤੇ ਕਰ ਰਹੀ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾਅਨਮੋਲ ਅਧਾਰ ਹਨ ,ਵੱਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਰ ਵਿਅਕਤੀ ਨੂੰਆਪਣੇ ਜੀਵਨ ਵਿੱਚ ਘੱਟੋ-ਘੱਟ ਇਕ ਪੌਦਾ ਜਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਸਮੇਂ ਸਕੂਲ ਦੇਵਿਦਿਆਰਥੀਆਂ ਨੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਲਗਭਗ 1400 ਦੇ ਕਰੀਬ ਪੌਦੇ ਲਗਾਏ। ਸਕੂਲ ਵਿਦਿਆਰਥੀਆਂ ਤੋਂਇਲਾਵਾ ਸਟਾਫ ਮੈਂਬਰਾਂ ਨੇ ਵੀ ਛਾਂਦਾਰ, ਫ਼ਲਦਾਰ ,ਫੁੱਲਦਾਰ ਅਤੇ ਔਸ਼ਧੀ ਗੁਣਾਂ ਵਾਲੇ ਪੌਦੇ ਲਗਾਏ ਅਤੇ ਉਹਨਾਂ ਦੀ ਨਿਯਮਿਤ ਦੇਖਭਾਲਕਰਨ ਦਾ ਸੰਕਲਪ ਵੀ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਾਣੀ ਦੀ ਬੱਚਤ ਪਲਾਸਟਿਕ ਦੀ ਵਰਤੋਂਘਟਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਕੁਦਰਤ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ। ਸਕੂਲ ਭਵਿੱਖ ਵਿਚ ਵੀ ਵਾਤਾਵਰਨ ਸੁਰੱਖਿਆ ਲਈ ਇਸ ਤਰ੍ਹਾਂ ਦੀਆਂ ਜਾਗਰੂਕ ਮੁਹਿੰਮਾਂ ਜਾਰੀ ਰੱਖੇਗਾ। ਇਸ ਸਮੇਂ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦਾਸਮੂਹ ਸਟਾਫ ਵੀ ਹਾਜ਼ਰ ਸੀ ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਦੀ ਅਗਵਾਈ ਹੇਠ ਸੀ.ਐੱਚ.ਬੀ. ਕਾਮਿਆਂ ਵਲੋਂ ਰੋਸ ਰੈਲੀਆਂ ਅਗਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ
Ad Position 24
No active advertisement