03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿੱਤ ਮੰਤਰੀ ਪੰਜਾਬ ਨਾਲ਼ ਮੀਟਿੰਗ ਰਹੀ ਬੇਸਿੱਟਾ, ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਨੋਟੀਫ਼ਿਕੇਸ਼ਨ ਲਾਗੂ ਕਰਨ ਤੋਂ ਭੱਜੀ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ-ਕਮੇਟੀ ਆਗੂ

Ad Position 21
No active advertisement
ਅਜੀਤ ਡੈਸਕ 30-07-2026
ਲਹਿਰਾ ਮੁਹੱਬਤ, 29 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਨੋਟੀਫਿਕੇਸ਼ਨ ਦੇ ਫੇਸਲੇ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਕੀਤੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਜਥੇਬੰਦੀ ਆਗੂਆਂ ਨਾਲ ਵਿੱਤ ਮੰਤਰੀ ਪੰਜਾਬ ਨਾਲ ਅੱਜ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਸਮੇਂ ਸੂਬਾ ਆਗੂ ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ, ਗੁਰਪ੍ਰੀਤ ਸਿੰਘ ਗੁਰੂਸਰ, ਕ੍ਰਿਸ਼ਨ ਕੁਮਾਰ ਅਤੇ ਪਰਮਜੀਤ ਸਿੰਘ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਲਗਾਤਾਰ ਨਿਗੂਣੀਆਂ ਤਨਖਾਹਾਂ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 30 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਪਰ ਮੈਨੇਜਮੈਂਟ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸ ਦੇ ਵਿਰੋਧ ਵਜੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਜਦ ਤੱਕ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ।ਅੱਜ ਦੀ ਇਕੱਤਰਤਾ ਨੂੰ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਲਾਬ ਸਿੰਘ ਜਿਉਂਦ ਅਤੇ ਬਲਾਕ ਪ੍ਰਧਾਨ ਰਾਮਪੁਰਾ ਮਾਸਟਰ ਸੁਖਦੇਵ ਸਿੰਘ ਜਵੰਦਾ, ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਲਾਂ ਤੋਂ ਬੰਦ ਪਏ ਐਨ.ਆਰ.ਆਈ. ਪਰਿਵਾਰ ਦੇ ਘਰ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਹਾਲਤ ’ਚ 2 ਪੁਰਾਤਨ ਸਰੂਪ ਮਿਲੇ ਅਗਲੀ ਖ਼ਬਰ ਭਾਜਪਾਈਆਂ ’ਚ ਨਵੀਂ ਰੂਹ ਦਾ ਸੰਚਾਰ ਕਰ ਗਈ ਕੇਵਲ ਢਿੱਲੋਂ ਦੀ ਫੇਰੀ ਗੁਣੀ ਪਰਿਵਾਰ ਦੀ ਸ਼ਮੂਲੀਅਤ ਫ਼ਾਇਦੇਮੰਦ ਹੋਵੇਗੀ
Ad Position 24
No active advertisement