05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

40.14 ਗ੍ਰਾਮ ਆਈਸ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 30-07-2026
ਬਠਿੰਡਾ, 29 ਜੁਲਾਈ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕੜੀ ਤਹਿਤ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕ ਸੈੱਲ ਬਠਿੰਡਾ ਦੀ ਪੁਲਿਸ ਟੀਮ ਵਲੋਂ ਗਸ਼ਤ ਦੌਰਾਨ ਮਧੋਕਪੁਰਾ ਇਲਾਕੇ ਵਿਚੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਅਮਨਦੀਪ ਸਿੰਘ ਉਰਫ਼ ਗੋਗੀ ਵਾਸੀ ਅਗਰਵਾਲ ਕਾਲੋਨੀ, ਬਠਿੰਡਾ ਦੇ ਕਬਜ਼ੇ ਵਿਚੋਂ 40.14 ਗ੍ਰਾਮ ਆਈਸ ਬਰਾਮਦ ਕਰ ਲਈ ਗਈ ਹੈ। ਇਸ ਸਬੰਧੀ ਉਕਤ ਵਿਅਕਤੀ ਖ਼ਿਲਾਫ਼ ਥਾਣਾ ਕੋਤਵਾਲੀ, ਬਠਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-ਬ, 61 ਅਤੇ 85 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਬਠਿੰਡਾ ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਦਾ ਸਰੋਤ ਕੀ ਸੀ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਵੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਦਾ ਮੌੜ ਮੰਡੀ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਪਿੰਡ ਡਿੱਖ ਦੇ ਨੌਜਵਾਨ ਦੇ ਕਤਲ ਮਾਮਲੇ ’ਚ ਇਨਸਾਫ਼ ਲਈ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਹਾਈਵੇ ਕੀਤਾ ਜਾਮ
Ad Position 24
No active advertisement