05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡੀ. ਏ. ਵੀ. ਕਾਲਜ ਬਠਿੰਡਾ ਦੇ ਬੀ.ਕਾਮ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-07-2026
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਦੇ ਬੀ. ਕਾਮ (ਸਮੈਸਟਰ ਪੰਜਵਾਂ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ। ਪਹਿਲਾ ਸਥਾਨ ਨੈਨਸੀ ਆਰੀਆ, ਦੂਜਾ ਯਸ਼ਿਕਾ ਸ਼ਰਮਾ ਅਤੇ ਤੀਜਾ ਸਥਾਨ ਵਾਨੀ ਗੋਇਲ ਨੇ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਕਾਲਜ ਦੇ ਸਮਰਪਿਤ ਅਤੇ ਵਚਨਬੱਧ ਫੈਕਲਟੀ ਦਾ ਹਰ ਮੋੜ ’ਤੇ ਮਦਦ ਕਰਨ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲਗਨ ਅਤੇ ਇਕਸਾਰਤਾ ਸਫ਼ਲਤਾ ਦੀਆਂ ਕੁੰਜੀਆਂ ਹਨ। ਸਭ ਤੋਂ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣੀ ਪੂਰੀ ਵਾਹ ਲਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੋਸਟ ਗ੍ਰੈਜੂਏਟ ਵਿਭਾਗ ਕਾਮਰਸ ਅਤੇ ਮੈਨੇਜਮੈਂਟ ਦੇ ਮੁਖੀ ਪ੍ਰੋ: ਵਿਕਾਸ ਕਾਟੀਆ ਅਤੇ ਫੈਕਲਟੀ ਮੈਂਬਰਾਂ ਦੀ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁੰਮਟੀ ਕਲਾਂ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ-ਤਿੰਨ ਦਰਜਨ ਪਰਿਵਾਰ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਕੈਂਚੀਆਂ ਰੋਡ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਭੁੱਚੋ ਮੰਡੀ ਲਈ ਆਵਾਜਾਈ ਬਣੀ ਵੱਡੀ ਸਮੱਸਿਆ
Ad Position 24
No active advertisement