02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਠਿੰਡਾ ’ਚ ਬੰਦ ਨੂੰ ਭਰਵਾਂ ਹੁੰਗਾਰਾ, ਸੜਕਾਂ ’ਤੇ ਗਰਜੇ ਸਫ਼ਾਈ ਸੇਵਕ ਅਤੇ ਭਰਾਤਰੀ ਜਥੇਬੰਦੀਆ ਮੁੱਖ ਮੰਤਰੀ ਦਾ ਪੁਤਲਾ ਸਾੜਿਆ, ਡੀ.ਐੱਸ.ਪੀ. ਬਰਨਾਲਾ ਤੇ ਥਾਣਾ ਮੁਖੀ ’ਤੇ ਕੇਸ ਦਰਜ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 31-07-2026
ਬਠਿੰਡਾ, 30 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬਰਨਾਲਾ ’ਚ ਸੰਘਰਸ਼ ਦੌਰਾਨ ਸਫ਼ਾਈ ਕਰਮਚਾਰੀਆਂ ਖ਼ਾਸਕਰ ਔਰਤਾਂ ’ਤੇ ਪੁਲਿਸ ਵਲੋਂ ਕੀਤੇ ਗਏ ਅੰਨੇ੍ਹਵਾਹ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਬਠਿੰਡਾ ’ਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼ਹਿਰ ਦੇ ਲਗਭਗ ਸਾਰੇ ਬਾਜ਼ਾਰ ਬੰਦ ਰਹੇ ਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ, ਵਿਦਿਆਰਥੀ ਅਤੇ ਰਾਜਨੀਤਿਕ, ਦਲਿਤ ਤੇ ਭਰਾਤਰੀ ਜਨਤਕ ਜਥੇਬੰਦੀਆਂ ਨੇ ਭਰਵਾਂ ਸਾਥ ਦਿੱਤਾ। ਸਫ਼ਾਈ ਕਰਮਚਾਰੀਆਂ ਅਤੇ ਭਰਾਤਰੀ ਜਥੇਬੰਦੀਆਂ ਦਾ ਵਿਸ਼ਾਲ ਰੋਸ ਮਾਰਚ ਨਗਰ ਨਿਗਮ ਬਠਿੰਡਾ ਦੇ ਸਾਹਮਣੇ ਤੋਂ ਸ਼ੁਰੂ ਹੋਇਆ ਜੋ ਰੇਲਵੇ ਸਟੇਸ਼ਨ ਤੋਂ ਹੁੰਦਾ ਹੋਇਆ ਮਾਲ ਰੋਡ ਰਾਹੀਂ ਸਥਾਨਕ ਫਾਇਰ ਬ੍ਰਿਗੇਡ ਚੌਕ ਪੁੱਜਿਆ, ਜਿੱਥੇ ਮੁੱਖ ਮੰਤਰੀ ਦਾ ਪੁਤਲਾ ਸਾੜਨ ਉਪਰੰਤ ਇਹ ਰੋਸ ਮਾਰਚ ਮੁੜ ਧੋਬੀ ਬਾਜ਼ਾਰ, ਸਦਭਾਵਨਾ ਚੌਕ ਤੋਂ ਹੁੰਦਾ ਹੋਇਆ ਨਗਰ ਨਿਗਮ ਦੇ ਸਾਹਮਣੇ ਸਮਾਪਤ ਹੋਇਆ। ਇਸ ਮੌਕੇ ਨਗਰ ਨਿਗਮ ਬਠਿੰਡਾ ਦੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਮਾਲੀ ਅਤੇ ਜਨਰਲ ਸਕੱਤਰ ਵਿਜੇ ਕੁਮਾਰ ਮੁਰਲੀ ਨੇ ਕਿਹਾ ਕਿ ਜਦੋਂ ਤੱਕ ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ’ਤੇ ਨਜਾਇਜ਼ ਤਸ਼ੱਦਦ ਢਾਹੁਣ ਵਾਲੇ ਬਰਨਾਲਾ ਦੇ ਡੀ.ਐਸ.ਪੀ. ਅਤੇ ਥਾਣਾ ਮੁਖੀ ਦੇ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਨੌਕਰੀ ਤੋਂ ਖ਼ਾਰਜ ਨਹੀਂ ਕੀਤਾ ਜਾਂਦਾ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਰ ਵਿਚ ਹੜਤਾਲ ਖ਼ਤਮ ਕਰਨ ਦੀਆਂ ਅਫ਼ਵਾਹਾਂ ਤੋਂ ਸਫ਼ਾਈ ਕਰਮਚਾਰੀਆਂ ਨੂੰ ਸੁਚੇਤ ਅਤੇ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਦੀ ਨਹੀਂ ਹੋ ਸਕੀ ਚੋਣ
Ad Position 24
No active advertisement