02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਕੀਤਾ ਸਮਰਥਨ, ਬੱਸ ਸੇਵਾ ਰਹੀ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 31-07-2026
ਮਹਿਰਾਜ, 30 ਜੁਲਾਈ (ਸੁਖਪਾਲ ਮਹਿਰਾਜ)- ਸੀਵਰਮੈਨ ਅਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਚਲਾਏ ਜਾ ਰਹੇ ਸੰਘਰਸ਼ ਦੇ ਤਹਿਤ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਨਗਰ ਮਹਿਰਾਜ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਨਗਰ ਦੇ ਸਮੁੱਚੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਯੂਨੀਅਨ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਨੂੰ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਖ਼ਤਮ ਕਰਨ ਲਈ ਮਜਬੂਰ ਨਾ ਹੋਣਾ ਪਵੇ। ਬੰਦ ਦੌਰਾਨ ਨਗਰ ਵਿਚ ਜ਼ਿਆਦਾਤਰ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਹਾਲਾਂਕਿ ਮੈਡੀਕਲ ਸਟੋਰ, ਹਸਪਤਾਲ ਅਤੇ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ ਅਤੇ ਉੱਥੇ ਕੰਮਕਾਜ ਜਾਰੀ ਰਿਹਾ। ਦੂਜੇ ਪਾਸੇ ਬੱਸ ਸੇਵਾ ਪ੍ਰਭਾਵਿਤ ਰਹਿਣ ਕਾਰਨ ਲੋਕ ਆਪਣੇ ਨਿੱਜੀ ਸਾਧਨਾਂ ਰਾਹੀਂ ਸਫ਼ਰ ਕਰਦੇ ਅਤੇ ਆਉਂਦੇ-ਜਾਂਦੇ ਦੇਖੇ ਗਏ। ਬੰਦ ਦੌਰਾਨ ਨਗਰ ਵਿਚ ਮਾਹੌਲ ਸ਼ਾਂਤਮਈ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦਾ ਰੋਸ ਮਾਰਚ, ਕਈ ਥਾਵਾਂ ’ਤੇ ਬਾਜ਼ਾਰ ਕਰਵਾਏ ਬੰਦ ਅਗਲੀ ਖ਼ਬਰ ਕਸਬਾ ਭਾਈਰੂਪਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ
Ad Position 24
No active advertisement