01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਆਲਮਪੁਰ ਬੋਦਲਾ ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ, 4 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 01-08-2026
ਬੁਢਲਾਡਾ 31 ਜੁਲਾਈ (ਸੁਨੀਲ ਮਨਚੰਦਾ)- ਪਿੰਡ ਆਲਮਪੁਰ ਬੋਦਲਾ ਵਿਖੇ ਇੱਕ ਵਿਅਕਤੀ ਤੋਂ ਭਾਦੜਾ ਵਾਸੀ ਵਲੋਂ ਧੋਖੇ ਨਾਲ ਜ਼ਮੀਨ ਹੜੱਪਣ ਦੇ ਮਾਮਲੇ ’ਚ ਪਿੰਡ ਦੇ ਵਿਅਕਤੀ ਦੀ ਭੇਦਭਰੇ ਹਾਲਾਤ ’ਚ ਮੌਤ ਹੋਣ ਕਾਰਨ ਪਿੰਡ ਵਾਸੀਆਂ ’ਚ ਭਾਰੀ ਰੋਸ ਵੇਖਣ ਨੂੰ ਮਿਲਿਆ। ਉਨ੍ਹਾਂ ਸਦਰ ਥਾਣੇ ’ਚ ਪਹੁੰਚ ਕੇ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਉਪਰੋਕਤ ਮਾਮਲੇ ’ਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਭਾਦੜਾ ਵਾਸੀ ਦਰਸ਼ਨ ਸਿੰਘ ਆਲਮਪੁਰ ਬੋਦਲਾ ਦੇ ਬਿੰਦਰ ਸਿੰਘ ਤੋਂ 22 ਕਨਾਲ਼ਾਂ ਸਾਢੇ 15 ਮਰਲੇ ਜਮੀਨ ਆਪਣੇ ਨਾਂਅ ਕਰਵਾਉਣ ਉਪਰੰਤ ਬਿੰਦਰ ਸਿੰਘ ਨੂੰ ਸ਼ਾਮ ਸਮੇਂ ਉਸ ਦੇ ਘਰ ਛੱਡ ਆਇਆ, ਜਿਸ ਤੋਂ ਬਾਅਦ ਬਿੰਦਰ ਸਿੰਘ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਲੋਂ ਡਾਕਟਰੀ ਸਹਾਇਤਾ ਦੀ ਮਦਦ ਕਰਨ ਤੋਂ ਪਹਿਲਾਂ ਹੀ ਭੇਦ ਭਰੇ ਹਾਲਤਾਂ ’ਚ ਮੌਤ ਹੋ ਗਈ। ਥਾਣਾ ਸਦਰ ਪੁਲਿਸ ਦੇ ਮੁਖੀ ਨੇ ਦੱਸਿਆ ਕਿ ਪੀੜਿਤ ਪਰਿਵਾਰ ਦੇ ਬਿਆਨਾਂ ਦੇ ’ਤੇ 4 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਦੋ ਦਿਨਾਂ ਤੋਂ ਮੁਕੰਮਲ ਹੜਤਾਲ ਅਗਲੀ ਖ਼ਬਰ ਭਾਈਚਾਰਕ ਸਾਂਝ ਦੀ ਭਾਵਨਾ
Ad Position 24
No active advertisement