16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਦੇ ਸਕਾਊਟਸ ਨੇ ਲਾਇਆ ਹਾਈਕਿੰਗ ਟਰੈਕਿੰਗ ਅਤੇ ਐਡਵੈਂਚਰ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਤਲਵੰਡੀ ਸਾਬੋ, 31 ਜੁਲਾਈ (ਰਣਜੀਤ ਸਿੰਘ ਰਾਜੂ): ਭਾਰਤ ਸਕਾਊਟਸ ਅਤੇ ਗਾਈਡਜ਼, ਪੰਜਾਬ ਦੇ ਸਾਲਾਨਾ ਪ੍ਰੋਗਰਾਮ ਅਨੁਸਾਰ ਵਿਦਿਆਰਥੀਆਂ ਨੂੰ ਸਿੱਖਿਆ ਸਹਾਇਕ ਗਤੀਵਿਧੀਆਂ ਪ੍ਰਦਾਨ ਕਰਨ ਲਈ ਸਟੇਟ ਟਰੇਨਿੰਗ ਸੈਂਟਰ ਤਾਰਾ ਦੇਵੀ, ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ ਉਂਕਾਰ ਸਿੰਘ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟਸ ਦੀ ਅਗਵਾਈ ਵਿਚ ਹਾਈਕਿੰਗ ਟਰੈਕਿੰਗ ਅਤੇ ਐਡਵੈਂਚਰ ਕੈਂਪ ਲਾਇਆ ਗਿਆ। ਬਠਿੰਡਾ ਜ਼ਿਲ੍ਹੇ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਮਤਾ ਖੁਰਾਣਾ ਅਤੇ ਚਮਕੌਰ ਸਿੰਘ ਸਿੱਧੂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਤੋਂ ਸਕੂਲ ਪ੍ਰਿੰਸੀਪਲ ਸੁਖਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਮਾਸਟਰ ਅੰਮ੍ਰਿਤਪਾਲ ਸਿੰਘ ਬਰਾੜ ਦੀ ਅਗਵਾਈ ਵਿਚ 34 ਸਕਾਊਟਸ ਨੇ ਉਕਤ ਕੈਂਪ ’ਚ ਭਾਗ ਲਿਆ। ਜਾਣਕਾਰੀ ਦਿੰਦਿਆਂ ਖੇਤੀਬਾੜੀ ਮਾਸਟਰ ਅੰਮ੍ਰਿਤਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੈਂਪ ਵਿਚ ਜਤਿੰਦਰ ਕੁਮਾਰ ਐਡਵੈਂਚਰ ਟ੍ਰੇਨਰ ਅਤੇ ਦਿਪਾਂਸ਼ੂ ਕੁਮਾਰ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਵੱਲੋਂ ਸਕਾਊਟਸ ਨੂੰ ਵੱਖ-ਵੱਖ ਸਾਹਸੀ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਪਹਾੜੀ ਰਸਤਿਆਂ ਤੇ ਤਾਰਾ ਦੇਵੀ ਮੰਦਿਰ ਤੱਕ ਟਰੈਕਿੰਗ ਕਰਵਾਈ ਗਈ, ਇੱਕ ਦਿਨ ਪਹਾੜਾਂ ਦੀ ਰਾਣੀ ਸ਼ਿਮਲਾ ਦੀਆਂ ਇਤਿਹਾਸਕ ਥਾਵਾਂ, ਸੰਕਟ ਮੋਚਨ ਮੰਦਿਰ, ਜਾਖੂ ਮੰਦਿਰ ਆਦਿ ਥਾਵਾਂ ਦੇ ਦਰਸ਼ਨ ਕਰਵਾਏ ਗਏ। ਸਕਾਊਟਸ ਨੇ ਸ਼ਿਮਲਾ ਦੀਆਂ ਪਹਾੜੀਆਂ ਦਾ ਅਨੰਦ ਮਾਣਿਆ ਅਤੇ ਪਹਾੜੀ ਲੋਕਾਂ ਦੇ ਜੀਵਨ ਬਾਰੇ ਜਾਣਕਾਰੀ ਹਾਸਿਲ ਕੀਤੀ। ਕੈਂਪ ਦੀ ਸਮਾਪਤੀ ਤੇ ਪ੍ਰਬੰਧਕਾਂ ਵਲੋਂ ਸਕਾਊਟਸ ਨੂੰ ਪ੍ਰਮਾਣ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿਚ ਸਕਾਊਟ ਮਾਸਟਰ ਮੱਖਣ ਸਿੰਘ, ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ, ਸਿਮਰਪਾਲ ਸਿੰਘ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਿਓਣ, ਗਾਈਡ ਕੈਪਟਨ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ, ਕਰਮਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਬਾਗ ਵਾਲੀ ਵੀ ਸ਼ਾਮਿਲ ਸਨ।
31ਬੀਟੀਡੀ19
ਕੈਂਪ ਦੌਰਾਨ ਸਕਾਊਟਸ ਵਿਦਿਆਰਥੀਆਂ ਨਾਲ ਪ੍ਰਬੰਧਕ।
Ad Position 22
No active advertisement
ਪਿਛਲੀ ਖ਼ਬਰ ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਚ.ਐੱਮ.ਈ.ਐੱਲ. ਦੇ ਸਕਿੱਲ ਡਿਵੈਲਪਮੈਂਟ ਕੇਂਦਰ ਤੋਂ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਵੰਡੇ ਗਏ ਪ੍ਰਮਾਣ ਪੱਤਰ
Ad Position 24