16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਬਾਬਾ ਸਾਹਿਬ ਸਿੰਘ ਦੀ ਬਰਸੀ ਮੌਕੇ ਲਗਾਇਆ ਖੂਨਦਾਨ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਤਲਵੰਡੀ ਸਾਬੋ, 31 ਜੁਲਾਈ (ਰਣਜੀਤ ਸਿੰਘ ਰਾਜੂ)-ਸਮਾਜ ਸੇਵੀ ਕਾਰਜਾਂ ਚ ਮੋਹਰੀ ਪੰਜਾਬ ਦੀ ਨਾਮੀ ਜਥੇਬੰਦੀ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਲੁਧਿਆਣਾ ਵਲੋਂ ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਪ੍ਰੇਰਣਾ ਸਦਕਾ ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਸੱਚਖੰਡ ਵਾਸੀ ਬਾਬਾ ਸਾਹਿਬ ਸਿੰਘ ਕਲ੍ਹਾਧਾਰੀ ਦੀ ਬਰਸੀ ਮੌਕੇ ਗੁ:ਬੇਰ ਸਾਹਿਬ ਦਮਦਮਾ ਸਾਹਿਬ ਵਿਖੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 906ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਖੂਨਦਾਨ ਕੈਂਪ ਚ ਸੰਗਤਾਂ ਤੋਂ ਇਲਾਵਾ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਕਿਹਾ ਕਿ ਇਕ ਯੂਨਿਟ ਖੂਨ ਨਾਲ ਤਿੰਨ ਲੋੜਵੰਦ ਰੋਗੀਆਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਖ਼ੂਨਦਾਨ ਕਰਨ ਨਾਲ ਸਰੀਰ ਅੰਦਰ ਸਾਈਲੈਂਟ ਕਿਲਰ ਬਿਮਾਰੀਆਂ ਦੇ ਟੈਸਟ ਮੁਫ਼ਤ ਹੋ ਜਾਂਦੇ ਹਨ। ਕੈਂਪ ਦੌਰਾਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਦੀ ਸੇਵਾ ਬਾਬਾ ਨਿੱਕਾ ਸਿੰਘ, ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਬਾਬਾ ਚਤਰ ਸਿੰਘ, ਬਾਬਾ ਮਨੋਹਰ ਸਿੰਘ ਫੌਜੀ ਵਲੋਂ ਨਿਭਾਈ ਗਈ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰਾਂ ’ਚੋਂ ਬਲਵਿੰਦਰ ਸਿੰਘ ਸੰਧੂ ਅਤੇ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ। ਸੁਸਾਇਟੀ ਨੇ ਕੈਂਪ ਦੇ ਸਹਿਯੋਗ ਲਈ ਬਾਬਾ ਦਲੇਰ ਸਿੰਘ ਦਾ ਧੰਨਵਾਦ ਕੀਤਾ ਜਦੋਂਕਿ ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਮੇਜਰ ਸਿੰਘ ਮੁਖਤਿਆਰ ਏ ਆਮ, ਬਾਬਾ ਸੁਖਮੰਦਰ ਸਿੰਘ ਮੋਰ, ਬਾਬਾ ਰਣਜੋਧ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਸ਼ੇਰ ਸਿੰਘ ਜੱਸੀ ਮੋਹਤਬਰ ਸਖਸ਼ੀਅਤਾਂ ਭਾਈ ਦਰਸ਼ਨ ਸਿੰਘ ਚੱਠਾ, ਸਮਾਜ ਸੇਵੀ ਗੁਰਦੀਪ ਸਿੰਘ ਗੋਦਾਰਾ, ਸੁਬੇਦਾਰ ਕੁਲਦੀਪ ਸਿੰਘ ਤਲਵੰਡੀ ਸਾਬੋ, ਪੱਤਰਕਾਰ ਸੁਰਿੰਦਰ ਦਮਦਮੀ, ਬਾਬਾ ਗੁਰਮੁਖ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਕੰਬੋਜ ਭਾਈਚਾਰੇ ਦੇ ਪਿੰਡ ਵਿਚ 60 ਯੂਨਿਟ ਖੂਨਦਾਨ ਅਗਲੀ ਖ਼ਬਰ ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24