16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲੋਕ ਭਲਾਈ ਸੇਵਾ ਸੰਮਤੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ 51 ਬੂਟੇ ਲਗਾਏ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਰਾਮਾਂ ਮੰਡੀ, 31 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਪਰਿਵਾਰ ਦੇ ਸਹਿਯੋਗ ਨਾਲ 51 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਵਾਤਾਵਰਣ ਲਗਾਤਾਰ ਖ਼ਰਾਬ ਹੋ ਰਿਹਾ। ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹਰ ਇਕ ਇਨਸਾਨ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸਾਫ਼ ਰੱਖਿਆ ਜਾ ਸਕੇ। ਵੱਧ ਰਹੀ ਗਰਮੀ ਅਤੇ ਪ੍ਰਦੂਸ਼ਣ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਜ਼ਰੂਰੀ ਹਨ ਅਤੇ ਕਿਹਾ ਕਿ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਜਾਣਗੇ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਰੋਵਿਨ ਗਰਗ (ਸੀ ਏ), ਕਾਕਾ ਸੋਨੀ, ਵਿਨੀ ਸੋਨੀ, ਮਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ (ਸੰਗਰੂਰ) ਵਿਖੇ ਰੋਸ ਪ੍ਰਦਰਸ਼ਨ 5 ਨੂੰ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਹੋਈ ਮੀਟਿੰਗ
Ad Position 24