‘ ਹਰ ਬੂਥ ’ਤੇ ਕਾਂਗਰਸ ਮਜ਼ਬੂਤ’ ਮਿਸ਼ਨ ਤਹਿਤ 3 ਅਗਸਤ ਨੂੰ ਗੋਨਿਆਣਾ ’ਚ ਹੋਵੇਗੀ ਜ਼ਿਲ੍ਹਾ ਪੱਧਰੀ ਰੈਲੀ- ਰਾਜਨ ਗਰਗ
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੇ ‘ਹਰ ਬੂਥ ‘ਤੇ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ 3 ਅਗਸਤ ਨੂੰ ਸਵੇਰੇ 10 ਵਜੇ ਗੋਨਿਆਣਾ ਸਥਿਤ ਕ੍ਰਿਸਟਲ ਪਾਮ ਪੈਲੇਸ ਵਿਚ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿਚ ਕਾਂਗਰਸ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂ ਵਰਕਰਾਂ ਨੂੰ ਸੰਬੋਧਨ ਕਰਨਗੇ।
ਵ
ਵਿਧਾਇਕਾ ਬਲਜਿੰਦਰ ਕੌਰ ਨੂੰ ਮੰਗ-ਪੱਤਰ ਸੌਂਪਦੇ ਨੰਬਰਦਾਰ ਯੂਨੀਅਨ ਆਗੂ।
02-08-2026
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੇ ‘ਹਰ ਬੂਥ ‘ਤੇ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ 3 ਅਗਸਤ ਨੂੰ ਸਵੇਰੇ 10 ਵਜੇ ਗੋਨਿਆਣਾ ਸਥਿਤ ਕ੍ਰਿਸਟਲ ਪਾਮ ਪੈਲੇਸ ਵਿਚ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿਚ ਕਾਂਗਰਸ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਸ਼ਹਿਰੀ ਲੀਡਰਸ਼ਿਪ ਦੀ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਨੂੰ ਸਫਲ ਬਣਾਉਣ ਲਈ ਕੌਂਸਲਰ ਉਮੀਦਵਾਰਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਸਰਗਰਮ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਨਾਲ ਹੀ ਵਰਕਰਾਂ ਦੀ ਮੰਗ ਮੁਤਾਬਿਕ ਦੂਰ-ਦੁਰਾਡੇ ਤੋਂ ਆਉਣ ਵਾਲੇ ਵਰਕਰਾਂ ਲਈ ਵਾਹਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਰਾਜਨ ਗਰਗ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਵਰਕਰਾਂ ਦੇ ਰਾਇ ਵੀ ਲਈ ਜਾਵੇਗੀ, ਜਿਨ੍ਹਾਂ ਦੇ ਆਧਾਰ ‘ਤੇ ਆਉਂਦੇ ਸਮੇਂ ਵਿਚ ਉਮੀਦਵਾਰਾਂ ਦਾ ਐਲਾਨ ਹੋ ਸਕੇ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਸ਼ਕਤੀ ਵੀ ਬਹਾਲ ਰਹੇ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਵੀ ਬਣਾਈ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਮਾਹੌਲ ਬਣ ਰਿਹਾ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਕਾਨੂੰਨ-ਵਿਵਸਥਾ ਅਤੇ ਵਿਕਾਸ ਨਾਲ ਜੁੜੇ ਕਈ ਮਸਲਿਆਂ ਕਾਰਨ ਲੋਕਾਂ ਵਿਚ ਨਿਰਾਸ਼ਾ ਹੈ, ਜਿਸ ਦਾ ਲਾਭ ਕਾਂਗਰਸ ਨੂੰ ਮਿਲੇਗਾ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ 3 ਅਗਸਤ ਦੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ। ਇਸ ਮੌਕੇ ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਦਰਸ਼ਨ ਜੀਦਾ, ਬਲਜਿੰਦਰ ਸਿੰਘ ਠੇਕੇਦਾਰ, ਰੁਪਿੰਦਰ ਬਿੰਦਰਾ, ਮਾਸਟਰ ਪ੍ਰਕਾਸ਼ ਚੰਦ, ਨੱਥੂ ਰਾਮ, ਸੁਰਿੰਦਰਜੀਤ ਸਾਹਨੀ, ਨਰਿੰਦਰ ਗਾਂਧੀ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। 01 ਬੀਟੀਡੀ26 ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ। ਤਸਵੀਰ: ਲਵਲੀ