02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਵਲੋਂ ਹਲਕਾ ਮੌੜ ’ਚ ਸਿਆਸੀ ਸਰਗਰਮੀਆਂ ਤੇਜ਼

ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੌੜ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਸਿੱਖਿਆ ਵਿਭਾਗ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ। ਸੇਵਾਮੁਕਤ ਬਲਾਕ ਸਿੱਖਿਆ ਅਧਿਕਾਰੀ ਹਰਮੰਦਰ ਸਿੰਘ ਬਰਾੜ ਨੇ ਆਪਣੇ ਸੇਵਾਕਾਲ ਦੌਰਾਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਯੋਗਦਾਨ ਪਾਇਆ ਹੈ ਤੇ ਸੇਵਾਮੁਕਤੀ ਤੋਂ ਬਾਅਦ ਵੀ ਉਹ ਸਮਾਜ ਸੇਵਾ ਅਤੇ ਸਿੱਖਿਆ ਨਾਲ ਜੁੜੇ ਕਾਰਜਾਂ ਵਿਚ ਨਿਰੰਤਰ ਸਰਗਰਮ ਹਨ।

Ad Position 21
No active advertisement
ਹਰਮੰਦਰ ਸਿੰਘ ਬਰਾੜ। 02-08-2026
ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੌੜ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਸਿੱਖਿਆ ਵਿਭਾਗ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ। ਸੇਵਾਮੁਕਤ ਬਲਾਕ ਸਿੱਖਿਆ ਅਧਿਕਾਰੀ ਹਰਮੰਦਰ ਸਿੰਘ ਬਰਾੜ ਨੇ ਆਪਣੇ ਸੇਵਾਕਾਲ ਦੌਰਾਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਯੋਗਦਾਨ ਪਾਇਆ ਹੈ ਤੇ ਸੇਵਾਮੁਕਤੀ ਤੋਂ ਬਾਅਦ ਵੀ ਉਹ ਸਮਾਜ ਸੇਵਾ ਅਤੇ ਸਿੱਖਿਆ ਨਾਲ ਜੁੜੇ ਕਾਰਜਾਂ ਵਿਚ ਨਿਰੰਤਰ ਸਰਗਰਮ ਹਨ। ਬਰਾੜ ਦੇ ਆਮ ਆਦਮੀ ਪਾਰਟੀ ਨਾਲ ਸ਼ੁਰੂਆਤੀ ਦੌਰ ਤੋਂ ਜੁੜੇ ਹੋਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੀਤੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸਿੱਖਿਆ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਲਗਾਤਾਰ ਹਲਕਾ ਮੌੜ ਦੇ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚ ਰਹੇ ਹਨ। ਰਾਜਨੀਤਿਕ ਹਲਕਿਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਸਾਫ਼-ਸੁਥਰੀ ਛਵੀ, ਲੰਮਾ ਪ੍ਰਸ਼ਾਸਨਿਕ ਤਜਰਬਾ ਅਤੇ ਲੋਕਾਂ ਵਿਚ ਬਣੀ ਪਕੜ ਪਾਰਟੀ ਲਈ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਮੌਕੇ ਹਲਕਾ ਮੌੜ ਤੋਂ ਪਾਰਟੀ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਆਦੇਸ਼ ਹਸਪਤਾਲ ਬਠਿੰਡਾ ਵਿਖੇ ਸੀ ਯੂ ਐੱਸ ਏ ਮਸ਼ੀਨ ਦੀ ਵਰਤੋਂ ਕਰਕੇ 5 ਗੁੰਝਲਦਾਰ ਸਰਜਰੀਆਂ ਸਫਲਤਾਪੂਰਵਕ ਕੀਤੀਆਂ
Ad Position 24
No active advertisement