02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ

ਲਹਿਰਾ ਮੁਹੱਬਤ, 1 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਹੜ੍ਹਤਾਲ ਅੱਠਵੇਂ ਦਿਨ ਜਾਰੀ ਹੈ। ਇਸ ਸਮੇਂ ਕੋਆਰਡੀਨੇਸ਼ਨ ਕਮੇਟੀ ਦੇ ਸੂਬਾ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਸਿੰਘ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।

Ad Position 21
No active advertisement
ਨੋਟੀਫਿਕੇਸ਼ਨ ਦਾ ਫੈਸਲਾ ਲਾਗੂ ਕਰਨ ਤੱਕ ਹੜਤਾਲ਼ ਰਹੇਗੀ ਜਾਰੀ - ਕਮੇਟੀ ਆਗੂ 02-08-2026
ਲਹਿਰਾ ਮੁਹੱਬਤ, 1 ਅਗਸਤ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਹੜ੍ਹਤਾਲ ਅੱਠਵੇਂ ਦਿਨ ਜਾਰੀ ਹੈ। ਇਸ ਸਮੇਂ ਕੋਆਰਡੀਨੇਸ਼ਨ ਕਮੇਟੀ ਦੇ ਸੂਬਾ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਸਿੰਘ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਲਗਾਤਾਰ ਹੜਤਾਲ਼ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦੇ ਨੋਟੀਫਿਕੇਸ਼ਨ ਦੇ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਜਾਰੀ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ, ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਟੀ.ਐੱਸ.ਯੂ ਭੰਗਲ਼ ਚੰਦਰ ਸ਼ਰਮਾ ਅਤੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਵਰਨ ਸਿੰਘ ਪੂਹਲੀ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣੇ ਜਾਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ
Ad Position 24
No active advertisement