02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਰਸ ਰਾਮ ਨਗਰ ਕੌਂਸਲਰ ਦੇ ਘਰ ਵਿਚ ਲੱਗ ਰਹੇ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਵਿਰੋਧ ਮੁਹੱਲਾ ਵਾਸੀਆਂ ਨੇ ਕੌਂਸਲਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ 10 ਵਿਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਮੁਹੱਲਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਬੰਧਿਤ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਟਾਵਰ ਲਗਾਉਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

Ad Position 21
No active advertisement
ਨਾਇਰਾ ਸਿੰਗਲਾ ਪਿਤਾ : ਸ਼ੁਭਮ ਸਿੰਗਲਾ ਮਾਤਾ : ਨੈਨਸੀ ਸਿੰਗਲਾ ਵਾਸੀ : ਸਰਦੂਲਗੜ੍ਹ (ਮਾਨਸਾ) ਮੋਬਾਈਲ ਟਾਵਰ ਲਗਾਉਣ ਦੇ ਵਿਰੋਧ ’ਚ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਹੱਲਾ ਵਾਸੀ। 02-08-2026
ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ 10 ਵਿਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਮੁਹੱਲਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਬੰਧਿਤ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਟਾਵਰ ਲਗਾਉਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਰਿਹਾਇਸ਼ੀ ਇਲਾਕੇ ਵਿਚ ਮੋਬਾਈਲ ਟਾਵਰ ਲਗਾਉਣ ਤੋਂ ਪਹਿਲਾਂ ਨਾ ਤਾਂ ਮੁਹੱਲਾ ਵਾਸੀਆਂ ਨਾਲ ਕੌਂਸਲਰ ਨੇ ਕੋਈ ਸਲਾਹ-ਮਸ਼ਵਰਾ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਰਾਏ ਲਈ ਗਈ। ਉਨ੍ਹਾਂ ਕਿਹਾ ਕਿ ਟਾਵਰ ਲੱਗਣ ਨਾਲ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ, ਜਿਸ ਕਾਰਨ ਪੂਰਾ ਇਲਾਕਾ ਇਸ ਦਾ ਵਿਰੋਧ ਕਰ ਰਿਹਾ ਹੈ। ਇਸ ਮੌਕੇ ਮੁਹੱਲਾ ਵਾਸੀ ਸੁਰੇਸ਼ ਰਾਹੀ, ਪਰਮਜੀਤ ਸਿੰਘ ਜੱਜੀ, ਕਰਨਵੀਰ ਰਾਹੀ, ਨੰਨੂ, ਰੇਨੂੰ ਸ਼ਰਮਾ, ਅੰਜੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੇ ਕੌਂਸਲਰ ਵਲੋਂ ਆਪਣੇ ਘਰ ਵਿਚ ਮੋਬਾਇਲ ਟਾਵਰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਾਵਰ ਲਗਾਉਣ ਦਾ ਸਾਰੇ ਮੁਹੱਲਾ ਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਕੌਂਸਲਰ ਦੇ ਘਰ ਗਏ ਸਨ, ਤਾਂ ਉਨ੍ਹਾਂ ਨੇ ਮੁਹੱਲਾ ਵਾਸੀਆਂ ਨਾਲ ਦੁਰਵਿਹਾਰ ਕੀਤਾ ਗਿਆ ਹੈ। ਇੱਥੋ ਤੱਕ ਇਹ ਧਮਕੀ ਦਿੱਤੀ ਹੈ, ਕਿ ਉਸ ਦੀ ਸਰਕਾਰ ਦਰਬਾਰੇ ਉੱਚ ਅਧਿਕਾਰੀਆਂ ਤੱਕ ਜਾਣ-ਪਹਿਚਾਣ ਹੈ, ਉਹ ਟਾਵਰ ਲਗਾ ਕੇ ਰਹੇਗਾ। ਮੁਹੱਲਾ ਵਾਸੀਆਂ ਨੇ ਰੋਸ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਰਿਹਾਇਸ਼ੀ ਇਲਾਕੇ ਵਿਚ ਮੋਬਾਈਲ ਟਾਵਰ ਲਗਾਉਣ ਨਾ ਲਗਾਉਣ ਦਿੱਤਾ ਜਾਵੇ। ਮੁਹੱਲਾ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਕੀਤੀ ਕਿ ਜੇਕਰ ਮੋਬਾਇਲ ਟਾਵਰ ‘ਤੇ ਰੋਕ ਨਾ ਲਗਾਈ ਗਈ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੋਣਗੇ। ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਖੁਈਆਂ ਮਲਕਾਣਾ ਦੇ ਸਰਕਾਰੀ ਸਕੂਲ ਵਿਚ ਵਣ ਮਹਾ ਉਤਸਵ ਮੌਕੇ ਵਿਦਿਆਰਥੀਆਂ ਨੂੰ ਪੌਦੇ ਵੰਡਦੇ ਵਰਚਿਊਸ ਕਲੱਬ ਦੇ ਅਹੁਦੇਦਾਰ।... ਅਗਲੀ ਖ਼ਬਰ ਮਾਣਯੋਗ ਹਾਈਕੋਰਟ ਵਲੋਂ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਲਈ ਸਰਕਾਰ ਨੂੰ ਨੋਟਿਸ ਜਾਰੀ- ਸਰਕਲ ਪ੍ਰਧਾਨ ਦਲਜੀਤ ਸਿੰਘ
Ad Position 24
No active advertisement