ਮਾਲਵਾ ਕਾਲਜ ਦੇ ਐੱਮ.ਸੀ.ਏ. ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਲਹਿਰਾਇਆ ਪਰਚਮ
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ, ਬਠਿੰਡਾ ਦੇ ਐਮ. ਸੀ.
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ, ਬਠਿੰਡਾ ਦੇ ਐਮ.ਸੀ.ਏ ਦੂਜੇ ਸਾਲ (ਤੀਜੇ ਸਮੈਸਟਰ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿਚ 100 ਫੀਸਦੀ ਨਤੀਜਾ ਹਾਸਲ ਕਰਕੇ ਕਾਲਜ ਦਾ ਨਾਮ ਇਕ ਵਾਰ ਫਿਰ ਰੌਸ਼ਨ ਕੀਤਾ ਹੈ। ਰਾਮਰਸ਼ਪਾਲ ਸਿੰਘ ਨੇ 93.3 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਗੁਰਕੀਰਤਨ ਸਿੰਘ, ਜਸਮੀਨ ਕੌਰ, ਸਰਬਜੀਤ ਕੌਰ ਅਤੇ ਰਮਨਦੀਪ ਕੌਰ ਨੇ 91.7 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੇਹਾ, ਗੁਰਮੀਤ ਕੌਰ ਅਤੇ ਵਿਪਨਪ੍ਰੀਤ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ: ਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਡਿਪਟੀ ਡਾਇਰੈਕਟਰ ਡਾ: ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉੱਤਮ ਬੁਨਿਆਦੀ ਢਾਂਚਾ, ਆਧੁਨਿਕ ਕੰਪਿਊਟਰ ਲੈਬਾਂ ਅਤੇ ਵਿਦਿਆਰਥੀ-ਪੱਖੀ ਸਿੱਖਿਕ ਮਾਹੌਲ ਹੀ ਇਸ ਕਾਮਯਾਬੀ ਦਾ ਆਧਾਰ ਹਨ। ਕਾਲਜ ਪ੍ਰਬੰਧਕ ਕਮੇਟੀ ਨੇ ਇਹ ਵੀ ਐਲਾਨ ਕੀਤਾ ਐਮ.ਸੀ.ਏ ਵਿਚ ਦਾਖ਼ਲਾ ਲੈਣ ਵਾਲੇ ਨਵੇਂ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗ੍ਰੈਜੂਏਸ਼ਨ ਦੇ ਅੰਕਾਂ ਦੇ ਆਧਾਰ ’ਤੇ ਆਕਰਸ਼ਕ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।