ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ : ਰਾਘਵੇਂਦਰ ਪ੍ਰਸਦ ਤਿਵਾਰੀ ਦਾ ਕਾਰਜਕਾਲ ਸੰਪੰਨ
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਕਾਰਜਕਾਲ 31 ਜੁਲਾਈ 2026 ਨੂੰ ਸੰਪੰਨ ਹੋ ਗਿਆ।
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਕਾਰਜਕਾਲ 31 ਜੁਲਾਈ 2026 ਨੂੰ ਸੰਪੰਨ ਹੋ ਗਿਆ। ਉਨ੍ਹਾਂ ਦੇ ਵਿਸਤਾਰਿਤ ਕਾਰਜਕਾਲ ਦੀ ਸਮਾਪਤੀ ਤੋਂ ਬਾਅਦ ਯੂਨੀਵਰਸਿਟੀ ਦੇ ਬਾਇਓਕੈਮਿਸਟਰੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੇ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ 22 ਅਗਸਤ 2020 ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਤੀਜੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਨੇ ਸਿੱਖਿਆ, ਖੋਜ , ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨਤਾ ਅਤੇ ਪ੍ਰਸ਼ਾਸਨ ਦੇ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਕੀਤੀ। ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਹੁਣ ਅਸਾਮ ਦੀ ਗੁਹਾਟੀ ਸਥਿਤ ਪ੍ਰਾਗਜਯੋਤਿਸ਼ਪੁਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਣਗੇ। ਸ਼ਨੀਵਾਰ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਆਯੋਜਿਤ ਵਿਦਾਈ ਸਮਾਰੋਹ ਦੌਰਾਨ ਉਨ੍ਹਾਂ ਨੂੰ ਭਾਵਪੂਰਨ ਵਿਦਾਈ ਦਿੱਤੀ। ਇਸ ਮੌਕੇ ਸਭ ਨੇ ਯੂਨੀਵਰਸਿਟੀ ਦੇ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੇ ਭਵਿੱਖੀ ਕਾਰਜਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਦੇ ਕਾਰਜਕਾਰੀ ਵਾਇਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਣ ਨਾਲ ਯੂਨੀਵਰਸਿਟੀ ਦਾ ਪ੍ਰਸ਼ਾਸਨ ਨਿਯਮਿਤ ਵਾਇਸ ਚਾਂਸਲਰ ਦੀ ਨਿਯੁਕਤੀ ਹੋਣ ਤੱਕ ਉਨ੍ਹਾਂ ਦੀ ਅਗਵਾਈ ਹੇਠ ਚਲਦਾ ਰਹੇਗਾ। ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਨੂੰ ਅਧਿਆਪਨ, ਖੋਜ ਅਤੇ ਅਕਾਦਮਿਕ ਪ੍ਰਸ਼ਾਸਨ ਦਾ 30 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਪਿਛਲੇ ਛੇ ਸਾਲਾਂ ਤੋਂ ਯੂਨੀਵਰਸਿਟੀ ਵਿਚ ਡੀਨ ਇੰਚਾਰਜ (ਅਕਾਦਮਿਕ) ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਯੂਨੀਵਰਸਿਟੀ ਦੀ ਅਕਾਦਮਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਵੱਖ-ਵੱਖ ਮਹੱਤਵਪੂਰਨ ਸੰਸਥਾਗਤ ਪਹਿਲ ਕਦਮੀਆਂ ਨੂੰ ਲਾਗੂ ਕਰਨ ਅਤੇ ਅਕਾਦਮਿਕ ਉਤਕ੍ਰਿਸ਼ਟਤਾ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ।