ਅੱਜ ਪ੍ਰਧਾਨ ਮੰਤਰੀ ਵਲੋਂ ਕੀਤਾ ਜਾਵੇਗਾ ਵਰਚੂਅਲ ਸੰਬੋਧਨ
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੇਰਾ ਯੁਵਾ ਭਾਰਤ (ਮਾਈ ਭਾਰਤ), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਰਾਸ਼ਟਰੀ ਪਹਿਲ ਕਦਮੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਤਹਿਤ ਜ਼ਿਲ੍ਹਾ ਬਠਿੰਡਾ ਦੇ ਨੌਜਵਾਨ 2 ਅਗਸਤ 2026 (ਐਤਵਾਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਰਚੁਅਲ ਸੰਬੋਧਨ ਸੁਣਨਗੇ। ਇਸ ਪ੍ਰੋਗਰਾਮ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਜਨ ਅੰਦੋਲਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੇਰਾ ਯੁਵਾ ਭਾਰਤ (ਮਾਈ ਭਾਰਤ), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਰਾਸ਼ਟਰੀ ਪਹਿਲ ਕਦਮੀ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਤਹਿਤ ਜ਼ਿਲ੍ਹਾ ਬਠਿੰਡਾ ਦੇ ਨੌਜਵਾਨ 2 ਅਗਸਤ 2026 (ਐਤਵਾਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਰਚੁਅਲ ਸੰਬੋਧਨ ਸੁਣਨਗੇ। ਇਸ ਪ੍ਰੋਗਰਾਮ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਜਨ ਅੰਦੋਲਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਨੌਜਵਾਨ ਸਮੂਹਿਕ ਤੌਰ ’ਤੇ ‘ਨਸ਼ਾ ਮੁਕਤੀ ਪ੍ਰਣ’ ਲੈਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ, ਗੁਆਂਢ ਅਤੇ ਸਮਾਜ ਵਿਚ ਨਸ਼ਾ-ਮੁਕਤੀ ਦਾ ਸੰਦੇਸ਼ ਫੈਲਾਉਣ ਦੀ ਸਹੁੰ ਚੁੱਕਣਗੇ। ਜ਼ਿਲ੍ਹਾ ਯੁਵਾ ਅਫ਼ਸਰ ਮਿਸ਼ਾ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਜ਼ਿਲ੍ਹਾ ਪੱਧਰ ’ਤੇ ਲੋਕ ਗੀਤ, ਰੀਲ/ਲਘੂ ਫ਼ਿਲਮ, ਪੇਂਟਿੰਗ ਅਤੇ ਨਾਅਰਾ ਲੇਖਣ ਆਦਿ ਵੱਖ-ਵੱਖ ਸ਼੍ਰੇਣੀਆਂ ਵਿਚ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।