ਮੀਰੀ-ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਿੰਡ ਘੁੱਦਾ ਵਿਖੇ ਮੀਟਿੰਗ
ਸੰਗਤ ਮੰਡੀ, 1 ਅਗਸਤ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪਰਾਲੇ ਸਦਕਾ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖਾਲਸਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 3 ਅਗਸਤ 2026 ਨੂੰ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਹਲਕਾ ਬੱਲੂਆਣਾ ਦੇ ਪਿੰਡ ਕਾਲਝਰਾਣੀ ਵਿਖੇ ਪਹੁੰਚੇਗਾ। ਇਸ ਸਬੰਧੀ ਨਗਰ ਕੀਰਤਨ ਦੇ ਸਵਾਗਤ ਅਤੇ ਯੋਗ ਪ੍ਰਬੰਧਾਂ ਲਈ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਬੱਲੂਆਣਾ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਸੰਗਤ ਮੰਡੀ, 1 ਅਗਸਤ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪਰਾਲੇ ਸਦਕਾ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖਾਲਸਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 3 ਅਗਸਤ 2026 ਨੂੰ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਹਲਕਾ ਬੱਲੂਆਣਾ ਦੇ ਪਿੰਡ ਕਾਲਝਰਾਣੀ ਵਿਖੇ ਪਹੁੰਚੇਗਾ। ਇਸ ਸਬੰਧੀ ਨਗਰ ਕੀਰਤਨ ਦੇ ਸਵਾਗਤ ਅਤੇ ਯੋਗ ਪ੍ਰਬੰਧਾਂ ਲਈ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਬੱਲੂਆਣਾ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਇਹ ਵਿਸ਼ਾਲ ਨਗਰ ਕੀਰਤਨ ਸੰਗਤ ਲਈ ਆਤਮਕ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਸਵਾਗਤ, ਸੇਵਾ ਅਤੇ ਪ੍ਰਬੰਧਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ। ਇਸ ਮੌਕੇ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਜਗਤਾਰ ਸਿੰਘ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਘੁੱਦਾ, ਭਾਈ ਗੁਰਚਰਨ ਸਿੰਘ ਭਾਈਰੂਪਾ ,ਹਰਬੰਸ ਸਿੰਘ ਸਾਬਕਾ ਪੰਚ ,ਇੱਕਵਾਲ ਸਿੰਘ ਢਿੱਲੋਂ , ਪਿੰਡ ਬਾਜਕ ਅਤੇ ਪਿੰਡ ਘੁੱਦਾ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਨਗਰ ਕੀਰਤਨ ਦੇ ਰੂਟ, ਸਵਾਗਤ, ਲੰਗਰ, ਸਜਾਵਟ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੇਵਾਵਾਂ ਦੀ ਜ਼ਿੰਮੇਵਾਰੀ ਵੀ ਵੱਖ-ਵੱਖ ਸੇਵਾਦਾਰਾਂ ਨੂੰ ਸੌਂਪੀ ਗਈ।