02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

-ਮਾਮਲਾ ਪਾਵਰਕਾਮ ਵਲੋਂ ਨੋਟੀਫ਼ਿਕੇਸ਼ਨ ਮਗਰੋਂ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਦੀ ਨਿਯੁਕਤੀ ਰੋਕਣ ਦਾ- ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਉਲੀਕੇ ਤਿੱਖੇ ਸੰਘਰਸ਼ ਦੇ ਨਤੀਜਿਆਂ ਤੇ ਸੂਬੇ ’ਚ ਬਿਜਲੀ ਸੰਕਟ ਲਈ ਪੰਜਾਬ ਸਰਕਾਰ ਜ਼ਿੰਮੇਵਾਰ

ਲਹਿਰਾ ਮੁਹੱਬਤ, 2 ਅਗਸਤ (ਸੁਖਪਾਲ ਸਿੰਘ ਸੁੱਖੀ)-ਸਾਂਝੀ ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਏਟਕ ਦੇ ਸੱਦੇ ’ਤੇ ਜੀ. ਐਚ.

Ad Position 21
No active advertisement
ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਏਟਕ ਜੱਥੇਬੰਦੀ ਦੀ ਅਗਵਾਈ ਹੇਠ ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ। ਤਸਵੀਰ : ਸੁਖਪਾਲ ਸਿੰਘ ਸੁੱਖੀ 03-08-2026
ਲਹਿਰਾ ਮੁਹੱਬਤ, 2 ਅਗਸਤ (ਸੁਖਪਾਲ ਸਿੰਘ ਸੁੱਖੀ)-ਸਾਂਝੀ ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਏਟਕ ਦੇ ਸੱਦੇ ’ਤੇ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ ਏਟਕ ਦੀ ਅਗਵਾਈ ਹੇਠ 30 ਜੂਨ ਨੂੰ ਪਾਵਰਕਾਮ ਵਲੋਂ ਵਿਭਾਗ ’ਚ ਮਰਜ਼ ਕਰਨ ਦੇ ਜਾਰੀ ਨੋਟੀਫ਼ਿਕੇਸ਼ਨ ਮਗਰੋਂ ਤੇ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਦੇ ਚੌਥੇ ਦਿਨ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜੱਥੇਬੰਦੀ ਏਟਕ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਾਠ, ਸੀ ਐਂਡ ਆਈ ਸਰਕਲ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲੀ ਨੇ ਕਿਹਾ ਕਿ ਪੰਜਾਬ ਸਰਕਾਰ 24 ਮਈ ਨੂੰ ਬਿਜਲੀ ਮੰਤਰੀ ਨਾਲ ਹੋਏ ਸਮਝੌਤੇ ਲਾਗੂ ਕਰਕੇ ਕੀਤੇ ਨੋਟੀਫ਼ਿਕੇਸ਼ਨ ਤਹਿਤ ਸਰਕਾਰੀ ਥਰਮਲਾਂ ’ਚੋਂ ਠੇਕੇਦਾਰਾਂ ਤੇ ਕੰਪਨੀਆਂ ਨੂੰ ਬਾਹਰ ਕਰਕੇ ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਵਿਚ ਸਿੱਧੇ ਮਰਜ਼ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਾਰਜਕਾਲ ਦੇ ਅਖੀਰਲੇ ਅੱਜ ਦੇ 3 ਅਗਸਤ ਦੇ ਵਿਧਾਨ ਸਭਾ ਸੈਸ਼ਨ ਵਿਚ ਠੇਕਾ ਮੁਲਾਜ਼ਮਾਂ ਦੀ ਮੰਗ ਨੂੰ ਪਹਿਲ ਦੇ ਅਧਾਰ ’ਤੇ ਰੱਖ ਕੇ ਵਿਭਾਗ ਨੂੰ ਨਿਯੁਕਤੀ ਪੱਤਰ ਦੇਣ ਲਈ ਹਦਾਇਤਾਂ ਜਾਰੀ ਕਰੇ। ਨਿਯੁਕਤੀ ਨਾ ਕਰਾਉਣ ਦੇ ਰੋਸ ਵਜੋਂ ਜੱਥੇਬੰਦੀ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਸੋਮਵਾਰ ਨੂੰ ਕੋਈ ਵੀ ਸਖ਼ਤ ਐਕਸ਼ਨ ਲਿਆ ਜਾ ਸਕਦਾ ਹੈ। ਜਿਸ ਲਈ ਸਾਰੇ ਠੇਕਾ ਮੁਲਾਜ਼ਮਾਂ ਨੂੰ ਤਿਆਰ ਰਹਿਣ ਲਈ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਨੇ ਜੇ ਸਾਡੀ ਮੰਗ ਨੂੰ ਅਣਗੌਲਿਆਂ ਕੀਤਾ ਤਾਂ ਭਵਿੱਖ ਵਿਚ ਹੋਰ ਤਿੱਖੇ ਸੰਘਰਸ਼ਾਂ ਹੋਣਗੇ। ਜਿਸ ਦੌਰਾਨ ਸੂਬੇ ਦੇ ਬਿਜਲੀ ਸੰਕਟ ਤੇ ਸੰਘਰਸ਼ ਦੇ ਨਤੀਜਿਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਅੱਜ ਟੀ.ਐਸ.ਯੂ ਆਗੂ ਅਮਰਜੀਤ ਸਿੰਘ ਮੰਗਲੀ, ਗੁਰਸੇਵਕ ਸਿੰਘ ਲਹਿਰਾ, ਸੁਖਵੀਰ ਕੌਰ ਬਾਠ, ਹਰਪ੍ਰੀਤ ਸਿੰਘ ਕਾਲਾ ਜਰਨਲ ਸਕੱਤਰ ਏਟਕ, ਹਰਪਾਲ ਸਿੰਘ ਆਲੀਕੇ ਤੇ ਸਟੇਜ ਸਕੱਤਰ ਗੁਰਪ੍ਰੀਤ ਸਿੰਘ ਮਿੰਟੂ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾਵਾਂ ’ਚ 6 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਕਿਲੀ ਨਿਹਾਲ ਸਿੰਘ ਵਾਲਾ ਦੀ ਵਿਧਵਾ ਔਰਤ ਦੇ ਕਮਰੇ ਦੀ ਛੱਤ ਡਿੱਗੀ
Ad Position 24
No active advertisement