02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਾਸੀ ਦੇ ਦੋਹਤੇ ’ਤੇ ਘਰੋਂ ਨਕਦੀ, ਮੋਟਰ-ਸਾਈਕਲ ਤੇ ਮੋਬਾਈਲ ਚੋਰੀ ਕਰਨ ਦਾ ਦੋਸ਼, ਪੁਲਿਸ ਨੇ ਕੀਤਾ ਕਾਬੂ

ਸੰਗਤ ਮੰਡੀ, 2 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਬੰਬੀਹਾ ਦੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੇ ਮਾਸੀ ਦੇ ਦੋਹਤੇ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਨੌਜਵਾਨ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ਬੰਬੀਹਾ ਦੇ ਰਹਿਣ ਵਾਲੇ ਜਗਸੀਰ ਸਿੰਘ ਪੁੱਤਰ ਠਾਣਾ ਸਿੰਘ ਨੇ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਮਾਸੀ ਦਾ ਦੋਹਤਾ ਹਰਪ੍ਰੀਤ ਸਿੰਘ ਪੁੱਤਰ ਗੁਰਲਾਬ ਸਿੰਘ ਵਾਸੀ ਭੁੱਟੀਵਾਲਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ), ਉਨ੍ਹਾਂ ਦੇ ਘਰ ਮਿਲਣ ਲਈ ਆਇਆ ਸੀ।

Ad Position 21
No active advertisement
ਅਜੀਤ ਡੈਸਕ 03-08-2026
ਸੰਗਤ ਮੰਡੀ, 2 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਬੰਬੀਹਾ ਦੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੇ ਮਾਸੀ ਦੇ ਦੋਹਤੇ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਨੌਜਵਾਨ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ਬੰਬੀਹਾ ਦੇ ਰਹਿਣ ਵਾਲੇ ਜਗਸੀਰ ਸਿੰਘ ਪੁੱਤਰ ਠਾਣਾ ਸਿੰਘ ਨੇ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਮਾਸੀ ਦਾ ਦੋਹਤਾ ਹਰਪ੍ਰੀਤ ਸਿੰਘ ਪੁੱਤਰ ਗੁਰਲਾਬ ਸਿੰਘ ਵਾਸੀ ਭੁੱਟੀਵਾਲਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ), ਉਨ੍ਹਾਂ ਦੇ ਘਰ ਮਿਲਣ ਲਈ ਆਇਆ ਸੀ। ਸ਼ਿਕਾਇਤ ਅਨੁਸਾਰ, ਜਦੋਂ ਘਰ ਵਿਚ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ ਤਾਂ ਹਰਪ੍ਰੀਤ ਸਿੰਘ ਘਰ ਵਿਚੋਂ 5,000 ਰੁਪਏ ਨਕਦ, ਇਕ ਮੋਟਰਸਾਈਕਲ ਅਤੇ ਇਕ ਮੋਬਾਈਲ ਫ਼ੋਨ ਚੋਰੀ ਕਰਕੇ ਲੈ ਗਿਆ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਨੰਦਗੜ੍ਹ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਅਤੇ ਮੁਲਜ਼ਮ ਨੂੰ ਉਸ ਦੇ ਪਿੰਡ ਭੁੱਟੀਵਾਲਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਤੋਂ ਕਾਬੂ ਕਰ ਲਿਆ। ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਚੋਰੀ ਕੀਤਾ ਗਿਆ ਸਮਾਨ ਵੀ ਬਰਾਮਦ ਕੀਤਾ ਜਾ ਸਕੇ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸੰਪੂਰਨ ਅਗਲੀ ਖ਼ਬਰ ਸੜਕ ਦੁਰਘਟਨਾਵਾਂ ’ਚ 6 ਵਿਅਕਤੀ ਜ਼ਖ਼ਮੀ
Ad Position 24
No active advertisement