06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ ਦੇ ਕੱਚੇ ਕਾਮੇ ਹੜਤਾਲ ’ਤੇ, ਬੱਸਾਂ ਦਾ ਚੱਕਾ ਜਾਮ

ਬਠਿੰਡਾ, 3 ਅਗਸਤ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਪੀ. ਆਰ.

Ad Position 21
No active advertisement
ਅਜੀਤ ਡੈਸਕ 04-08-2026
ਬਠਿੰਡਾ, 3 ਅਗਸਤ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮੇ ਅੱਜ ਤੋਂ ਹੜਤਾਲ ’ਤੇ ਚਲੇ ਗਏ ਹਨ, ਜਿਸ ਕਾਰਨ ਬਠਿੰਡਾ ਡਿੱਪੂ ਦੀਆਂ ਬੱਸਾਂ ਦਾ ਚੱਕਾ ਜਾਮ ਰਿਹਾ ਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ਼ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ (26/11) ਦੇ ਬਠਿੰਡਾ ਡਿਪੂ ਦੇ ਪ੍ਰਧਾਨ ਹਰਤਾਰ ਸ਼ਰਮਾ ਅਤੇ ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਸਾਲਾਂ ਤੋਂ ਠੇਕਾ ਆਧਾਰ ’ਤੇ ਨਿਗੂਣਾ ਤਨਖ਼ਾਹਾਂ ’ਤੇ ਗੁਜ਼ਾਰਾ ਕਰਦੇ ਆ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਇਸ ਮੰਗ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪਰ ਸਰਕਾਰਾਂ ਨੇ ਕੋਈ ਸੁਣਵਾਈ ਨਹੀਂ ਕੀਤੀ ਤੇ ਹੁਣ ਆਪ ਸਰਕਾਰ ਦੀ ਲਾਰੇ-ਲੱਪੇ ਦੀ ਨੀਤੀ ਵਰਤ ਰਹੀ ਹੈ, ਜਿਸ ਦੇ ਰੋਸ ਵਜੋਂ ਉਹ ਤਿੰਨ ਰੋਜ਼ਾ ਹੜਤਾਲ ਕਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸੰਘਰਸ਼ ਦੌਰਾਨ ਉਨ੍ਹਾਂ ਦੇ ਸਾਥੀਆਂ ਦੇ ਦਰਜ 307 ਦੇ ਝੂਠੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਮਹਿਕਮੇ ਵਿਚ 10 ਨਵੀਆਂ ਬੱਸਾਂ ਪਾਈਆਂ ਜਾਣ ਤਾਂ ਹੋ ਮਹਿਕਮੇ ਨੂੰ ਵੀ ਵਿੱਤੀ ਮੁਨਾਫ਼ਾ ਹੋ ਸਕੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਇਸ ਤਿੰਨ ਰੋਜ਼ਾ ਹੜਤਾਲ ਬਾਅਦ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੇਰੇ ਹੁੰਦਿਆਂ ‘ਦਲ-ਬਦਲੂਆਂ’ ਨੂੰ ਕਾਂਗਰਸ ਦੀ ਟਿਕਟ ਨਹੀਂ ਮਿਲੇਗੀ- ਰਾਜਾ ਵੜਿੰਗ ਅਗਲੀ ਖ਼ਬਰ - ਮਾਮਲਾ ਪਾਵਰਕਾਮ ਵਲੋਂ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਸਰਕਾਰ ਵਲੋਂ ਨਿਯੁਕਤੀ ਲਟਕਾਉਣ ਦਾ - ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾ...
Ad Position 24
No active advertisement