05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੇ.ਵੀ.ਕੇ. ਵਿਖੇ ਫ਼ਲਾਂ, ਸਬਜ਼ੀਆਂ ਅਤੇ ਦੁੱਧ ਤੋਂ ਮੁੱਲ ਵਧਾਊ ਉਤਪਾਦ ਤਿਆਰ ਕਰਨ ਸੰਬੰਧੀ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ

ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ 3 ਤੋਂ 11 ਅਗਸਤ (10 ਦਿਨਾਂ) ਤੱਕ ਫ਼ਲਾਂ, ਸਬਜ਼ੀਆਂ ਅਤੇ ਦੁੱਧ ਤੋਂ ਮੁੱਲ ਵਧਾਊ ਉਤਪਾਦ ਤਿਆਰ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ। ਇਹ ਸਿਖਲਾਈ ਕੋਰਸ ਆਤਮਾ, ਬਠਿੰਡਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ 3 ਤੋਂ 11 ਅਗਸਤ (10 ਦਿਨਾਂ) ਤੱਕ ਫ਼ਲਾਂ, ਸਬਜ਼ੀਆਂ ਅਤੇ ਦੁੱਧ ਤੋਂ ਮੁੱਲ ਵਧਾਊ ਉਤਪਾਦ ਤਿਆਰ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ। ਇਹ ਸਿਖਲਾਈ ਕੋਰਸ ਆਤਮਾ, ਬਠਿੰਡਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਹਾ ਕਿ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਸਵੈ-ਮੰਡੀਕਰਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਹੁਨਰ ਵਿਕਾਸ ਕਰਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਉਦੇਸ਼ ਸਿੱਖਿਆਰਥੀਆਂ ਨੂੰ ਖੇਤੀ ਅਤੇ ਪਸ਼ੂ ਪਾਲਣ ਨਾਲ ਸਬੰਧਤ ਉਤਪਾਦਾਂ ਦੀ ਪ੍ਰੋਸੈਸਿੰਗ ਰਾਹੀਂ ਉਨ੍ਹਾਂ ਦਾ ਮੁੱਲ ਵਧਾਉਣ, ਆਮਦਨ ਵਿਚ ਵਾਧਾ ਕਰਨ ਅਤੇ ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਵਿਗਿਆਨਕ ਤਕਨੀਕਾਂ ਨਾਲ ਜਾਣੂ ਕਰਵਾਉਣਾ ਹੈ। ਇਸ ਮੌਕੇ ਤੇਜਬੀਰ ਕੌਰ, ਡਾਇਰੈਕਟਰ, ਆਤਮਾ, ਬਠਿੰਡਾ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਭਲਾਈ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਸਿਖਲਾਈਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜੀਨੀਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਮੁੱਲ ਵਧਾਊ ਉਤਪਾਦ ਤਿਆਰ ਕਰਨ ਦੀਆਂ ਆਧੁਨਿਕ ਅਤੇ ਵਿ ਗਿਆਨਕ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਰਾਹੀਂ ਨਾ ਸਿਰਫ਼ ਉਤਪਾਦਾਂ ਦੀ ਸ਼ੈਲਫ਼ ਲਾਈਫ਼ ਵਿਚ ਵਾਧਾ ਹੁੰਦਾ ਹੈ, ਸਗੋਂ ਉਨ੍ਹਾਂ ਦੀ ਮਾਰਕੀਟ ਕੀਮਤ ਵੀ ਕਾਫ਼ੀ ਵੱਧ ਜਾਂਦੀ ਹੈ, ਜਿਸ ਨਾਲ ਕਿਸਾਨਾਂ, ਮਹਿਲਾਵਾਂ ਅਤੇ ਪੇਂਡੂ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੋਠੇ ਨੱਥਾ ਸਿੰਘ ਵਿਚ ਦੋ-ਰੋਜ਼ਾ ਖੇਡ ਟੂਰਨਾਮੈਂਟ ਸੰਪੰਨ ਅਗਲੀ ਖ਼ਬਰ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮਿਲੀ ਲਾਸ਼
Ad Position 24
No active advertisement