05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲੋਕ ਭਲਾਈ ਸੇਵਾ ਸੰਮਤੀ ਵਲੋਂ ਬੂਟੇ ਲਗਾਉਣਾ ਵੱਡਾ ਉਪਰਾਲਾ- ਕ੍ਰਿਸ਼ਨ ਗਰਗ ਭਾਗੀਵਾਂਦਰ

ਰਾਮਾਂ ਮੰਡੀ, 3 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 51 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਇਸ ਮੌਕੇ ਰਾਮਾਂ ਮੰਡੀ ਦੇ ਸਮਾਜ ਸੇਵੀ ਕ੍ਰਿਸ਼ਨ ਕੁਮਾਰ ਗਰਗ ਭਾਗੀਵਾਂਦਰ ਨੇ ਕਿਹਾ ਕਿ ਲੋਕ ਭਲਾਈ ਸੇਵਾ ਸੰਮਤੀ ਰਾਮਾਂ ਮੰਡੀ ਦੀ ਨਾਮਵਰ ਸੰਸਥਾ ਹੈ।

Ad Position 21
No active advertisement
ਰਾਮਾਂ ਮੰਡੀ ਵਿਖੇ ਪੌਦਾ ਲਗਾਉਂਦੇ ਹੋਏ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਨਾਲ ਸੰਸਥਾ ਦੇ ਮੈਂਬਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ 04-08-2026
ਰਾਮਾਂ ਮੰਡੀ, 3 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 51 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਇਸ ਮੌਕੇ ਰਾਮਾਂ ਮੰਡੀ ਦੇ ਸਮਾਜ ਸੇਵੀ ਕ੍ਰਿਸ਼ਨ ਕੁਮਾਰ ਗਰਗ ਭਾਗੀਵਾਂਦਰ ਨੇ ਕਿਹਾ ਕਿ ਲੋਕ ਭਲਾਈ ਸੇਵਾ ਸੰਮਤੀ ਰਾਮਾਂ ਮੰਡੀ ਦੀ ਨਾਮਵਰ ਸੰਸਥਾ ਹੈ। ਸੰਸਥਾ ਵਲੋਂ ਕੀਤੇ ਜਾਂਦੇ ਲੋਕ ਭਲਾਈ ਸੇਵਾ ਸੰਮਤੀ ਦੇ ਕੰਮ ਸ਼ਲਾਘਾਯੋਗ ਹਨ। ਅੱਜ ਦੇ ਸਮੇਂ ਦੀ ਲੋੜ ਹੈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰਖਿਆ ਜਾ ਸਕੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਲਗਾਤਾਰ ਹੋ ਰਹੀ ਰੁੱਖਾਂ ਦੀ ਕਟਾਈ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ। ਹਰ ਇਕ ਇਨਸਾਨ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸਾਫ਼ ਰਖਿਆ ਜਾ ਸਕੇ। ਵਧ ਰਹੀ ਗਰਮੀ ਅਤੇ ਪ੍ਰਦੂਸ਼ਣ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ। ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਜਾਣਗੇ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਰੋਵਿਨ ਗਰਗ ਸੀ ਏ, ਸੁਭਾਸ਼ ਚੰਦ ਬਾਂਸਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਵਣ ਮਹੀਨੇ ਨੂੰ ਮਨਾਉਣ ਲਈ ਮਾਤਾ ਸ਼ੀਤਲਾ ਮੰਦਰ ਵਿਖੇ ਵਿਸ਼ਾਲ ਭਾਈਚਾਰਕ ਲੰਗਰ ਅਗਲੀ ਖ਼ਬਰ ਬੀ.ਸੀ.ਏ ਸਮੈਸਟਰ ਪੰਜਵੇਂ ਦੇ ਨਤੀਜਿਆਂ ’ਚ ਛਾਏ ਡੀ.ਏ.ਵੀ. ਕਾਲਜ ਬਠਿੰਡਾ ਦੇ ਵਿਦਿਆਰਥੀ
Ad Position 24
No active advertisement